ਮਾਨਸਾ: ਭਾਰਤੀ ਫੌਜ ‘ਚ ਤਾਇਨਾਤ ਮਾਨਸਾ ਦੇ ਪਿੰਡ ਦੂਲੋਵਾਲ ਦਾ ਜਵਾਨ ਕੁਲਦੀਪ ਸਿੰਘ ਦੀ ਬੀਮਾਰੀ ਕਾਰਨ ਡਿਊਟੀ ਦੌਰਾਨ ਮੌਤ ਹੋ ਗਈ ਹੈ। ਮਾਪਿਆਂ ਦੇ ਇਕਲੌਤਾ ਪੁੱਤਰ ਕੁਲਦੀਪ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ।
ਇਸ ਦੌਰਾਨ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਸਾਲ 2018 ਵਿੱਚ ਭਾਰਤੀ ਫੌਜ ‘ਚ ਭਰਤੀ ਹੋਇਆ ਸੀ । ਉਸ ਦੀ ਮਾਤਾ ਦੀ ਬਚਪਨ ਵਿੱਚ ਹੀ ਮੌਤ ਹੋ ਗਈ ਸੀ। ਕੁਲਦੀਪ ਸਿੰਘ ਆਪਣੇ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੀ ਵੱਡੀ ਭੈਣ ਪਹਿਲਾਂ ਹੀ ਵਿਆਹੀ ਹੋਈ ਸੀ । ਕੁਲਦੀਪ ਸਿੰਘ ਹੁਣ ਸੂਰਤਗੜ੍ਹ, ਰਾਜਸਥਾਨ ਵਿਖੇ ਤਾਇਨਾਤ ਸੀ।
ਉਸਦੀ ਉਥੇ ਬੀਮਾਰੀ ਕਾਰਨ ਮੌਤ ਹੋ ਗਈ। ਕੁਲਦੀਪ ਸਿੰਘ ਦੀ ਮੌਤ ਤੋਂ ਬਾਅਦ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।