ਚੰਡੀਗੜ੍ਹ: ਹੁਣ ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਹਫ਼ਤੇ ‘ਚ ਇਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ, ਜਿਹਨਾਂ ਨੂੰ ਹੁਣ ਮਿਡ-ਡੇਅ-ਮੀਲ ਮੈਨਿਯੂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ 12 ਫਰਵਰੀ ਤੋਂ ਸ਼ੁਰੂ ਕੀਤਾ ਜਾਵੇਗਾ, ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਉੱਥੇ ਹੀ ਅਪਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਵਿੱਚ ਇਸ ਸਬੰਧੀ ਮੌਸਮੀ ਫਲਾਂ ਦੀ ਉਪਲਬਧਤਾ ਦੇ ਹਿਸਾਬ ਨਾਲ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਜਨਵਰੀ ਵਿੱਚ ਕੇਲੇ ਦੇਣ ਦਾ ਫੈਸਲਾ ਲਿਆ ਗਿਆ ਸੀ। ਸਰਦੀਆਂ ਦੀਆਂ ਛੁੱਟੀਆਂ ਕਾਰਨ ਇਹ ਪ੍ਰਾਜੈਕਟ ਪੂਰਾ ਨਹੀਂ ਹੋ ਸਕਿਆ।
ਸੋਚ ਇਮਾਨਦਾਰ, ਕੰਮ ਦਮਦਾਰ@BhagwantMann ਸਰਕਾਰ ਵੱਲੋਂ ਪੰਜਾਬ ਦੇ ਸਕੂਲੀ ਬੱਚਿਆਂ ਦੇ ਹੱਕ ‘ਚ ਕੀਤਾ ਗਿਆ ਵੱਡਾ ਫ਼ੈਸਲਾ
▶️ ਹੁਣ ਮਿੱਡ-ਡੇਅ ਮੀਲ 'ਚ ਮਿਲੇਗਾ ਮੌਸਮੀ ਫ਼ਲ
▶️ ਕੇਲੇ ਦੀ ਥਾਂ ਹੁਣ ਬੱਚਿਆਂ ਦਾ ਮੌਸਮੀ ਫਲ ਦੇਣ ਦਾ ਕੀਤਾ ਗਿਆ ਫ਼ੈਸਲਾ
ਇਸਦੇ ਨਾਲ਼ ਪੰਜਾਬ ‘ਚ ਬਾਗ਼ਬਾਨੀ ਕਰਨ ਵਾਲੇ ਕਿਸਾਨਾਂ ਨੂੰ ਵੀ ਮਿਲੇਗਾ ਲਾਭ, ਇਸ ਨਾਲ਼… pic.twitter.com/xGYd8w6b5D
— AAP Punjab (@AAPPunjab) February 8, 2024
ਵਿਦਿਆਰਥੀਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਦੇ ਪਿੱਛੇ ਦੀ ਕੋਸ਼ਿਸ਼ ਸਾਡੇ ਸਥਾਨਕ ਫਲ ਉਤਪਾਦਕਾਂ ਨੂੰ ਲਾਭ ਪਹੁੰਚਾਉਣ ਦੀ ਵੀ ਹੈ। ਨਾਲ ਹੀ ਵਿਦਿਆਰਥੀਆਂ ਦੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।
ਇਹ ਮੁੱਦਾ ਵਿਧਾਇਕਾਂ ਅਤੇ ਖੇਤੀ ਮਾਹਿਰਾਂ ਵੱਲੋਂ ਲੰਬੇ ਸਮੇਂ ਤੋਂ ਉਠਾਇਆ ਜਾ ਰਿਹਾ ਸੀ। ਇਸ ਸਕੀਮ ਵਿੱਚ ਪ੍ਰਤੀ ਵਿਦਿਆਰਥੀ 5 ਤੋਂ 6 ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਹ ਸਾਰੀ ਰਣਨੀਤੀ ਪੂਰੀ ਸੋਚ ਵਿਚਾਰ ਤੋਂ ਬਾਅਦ ਬਣਾਈ ਗਈ ਹੈ। ਇਸ ਸਮੇਂ ਸੂਬੇ ਦੇ 19120 ਸਰਕਾਰੀ ਸਕੂਲਾਂ ਵਿੱਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ 18.35 ਲੱਖ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿਤਾ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।