ਐਸ.ਜੀ.ਪੀ.ਸੀ. ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 10 ਫ਼ਰਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ

Global Team
1 Min Read

ਫ਼ਰੀਦਕੋਟ: ਐਸ.ਜੀ.ਪੀ.ਸੀ ਵੋਟਾਂ ਵਿੱਚ ਵੋਟ ਪਾਉਣ ਦਾ ਹੱਕ ਪ੍ਰਾਪਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹਰ ਪਿੰਡ ਅਤੇ ਵਾਰਡ ਵਿੱਚ ਸ਼ਨੀਵਾਰ ਮਿਤੀ 10 ਫ਼ਰਵਰੀ 2024 ਨੂੰ ਤਿੰਨ ਘੰਟੇ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਬੰਧਤ ਬੀ.ਐਲ.ਓਜ ਵਲੋਂ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਮੂਹ ਬੀ.ਐਲ.ਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)॥ ਪ੍ਰਾਪਤ ਕਰਨਗੇ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਵੋਟ ਰਜਿਸਟਰਡ ਕਰਨ ਲਈ ਆਧਾਰ ਕਾਰਡ, ਇੱਕ ਪਾਸਪੋਰਟ ਸਾਇਜ਼ ਫੋਟੋ ਦੇ ਨਾਲ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)॥ ਅੰਤਿਮ ਮਿਤੀ 29.02.2024 ਤੱਕ ਸਬੰਧਤ ਚੋਣਕਾਰ ਰਜਿਸ਼ਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਦੇ ਦਫਤਰ ਜਾਂ ਜ਼ਿਲ੍ਹਾ ਚੋਣ ਦਫਤਰ, ਫਰੀਦਕੋਟ ਵਿਖੇ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ।ਇਹ ਫਾਰਮ ਜ਼ਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ www.faridkot.nic.in ਤੇ ਉਪਲੱਬਧ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment