ਨਵੀਂ ਦਿੱਲੀ: ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਭਾਰੀ ਤਾਇਨਾਤੀ ਦੇ ਵਿਚਾਲੇ, ਇਤਿਹਾਸਕ ਲਾਲ ਕਿਲ੍ਹਾ ਕੰਪਲੈਕਸ ਨੂੰ ਸੁਰੱਖਿਆ ਕਾਰਨਾਂ ਕਰਕੇ ਸੈਲਾਨੀਆਂ ਲਈ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਦੇਰ ਰਾਤ ਤੋਂ ਹੀ ਉਥੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਤਾਇਨਾਤ ਹਨ।
ਇਸ ਦੇ ਨਾਲ ਹੀ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਦੇ ਸ਼ਾਸਤਰੀ ਭਵਨ ਦੇ ਗੇਟ ਨੂੰ ਵੀ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਟੇਲ ਚੌਕ ਮੈਟਰੋ ਸਟੇਸ਼ਨ ਨੂੰ ਵੀ ਤਾਲਾ ਲਗਾ ਦਿੱਤਾ ਗਿਆ ਹੈ।
ਪਟੇਲ ਚੌਕ ਮੈਟਰੋ ਸਟੇਸ਼ਨ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਦੇ ਨਾਲ-ਨਾਲ ਦਿੱਲੀ ਦੇ ਕੁਝ ਹੋਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਦਿੱਲੀ ਮੈਟਰੋ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ ਰਾਜੀਵ ਚੌਕ, ਉਦਯੋਗ ਭਵਨ, ਮੰਡੀ ਹਾਊਸ, ਬਾਰਾਖੰਬਾ ਰੋਡ, ਜਨਪਥ, ਖਾਨ ਮਾਰਕੀਟ ਅਤੇ ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨਾਂ ਦੇ ਕੁਝ ਗੇਟ ਵੀ ਬੰਦ ਕੀਤੇ ਜਾ ਸਕਦੇ ਹਨ।
ਕਿਸਾਨ ਆਗੂਆਂ ਅਤੇ ਕੇਂਦਰ ਵਿਚਾਲੇ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਮੰਗਲਵਾਰ ਨੂੰ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਦਿੱਲੀ ‘ਚ ਦਾਖ਼ਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਬਹੁ-ਪੱਧਰੀ ਬੈਰੀਅਰ, ਕੰਕਰੀਟ ਬੈਰੀਅਰ, ਲੋਹੇ ਦੀਆਂ ਮੇਖਾਂ ਅਤੇ ਕੰਟੇਨਰ ਦੀਆਂ ਕੰਧਾਂ ਲਗਾ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।