ਵਾਸ਼ਿੰਗਟਨ: ਅਮਰੀਕਾ ਦੇ ਕੰਸਾਸ ਸਿਟੀ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 22 ਲੋਕ ਜ਼ਖਮੀ ਹੋ ਗਏ ਹਨ। ਗੋਲੀਬਾਰੀ ਕੰਸਾਸ ਸਿਟੀ ਚੀਫਸ ਸੁਪਰ ਬਾਊਲ ਪਰੇਡ ਦੀ ਸਮਾਪਤੀ ਦੌਰਾਨ ਹੋਈ। ਕੰਸਾਸ ਸਿਟੀ ਪੁਲਿਸ ਵਿਭਾਗ ਦੇ ਪੁਲਿਸ ਮੁਖੀ ਸਟੈਸੀ ਗ੍ਰੇਵਜ਼ ਨੇ ਕਿਹਾ ਕਿ 22 ਲੋਕ ਗੋਲੀਆਂ ਨਾਲ ਜ਼ਖਮੀ ਹੋਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਹਮਲੇ ‘ਚ ਜ਼ਖਮੀ ਹੋਏ 8 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਯੂਨੀਅਨ ਸਟੇਸ਼ਨ ਦੇ ਪੱਛਮ ਵੱਲ ਪਾਰਕਿੰਗ ਗੈਰੇਜ ਨੇੜੇ ਹੋਈ, ਜਿੱਥੇ ਜਸ਼ਨ ਮਨਾਉਣ ਲਈ ਵੱਡੀ ਭੀੜ ਇਕੱਠੀ ਹੋਈ ਸੀ। ਪੁਲਿਸ ਮੁਖੀ ਸਟੈਸੀ ਗ੍ਰੇਵਜ਼ ਨੇ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰੇਵਜ਼ ਨੇ ਕਿਹਾ ਕਿ ਗੋਲੀਬਾਰੀ ਦੇ ਪਿੱਛੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਰਿਪੋਰਟਾਂ ਨੂੰ ਸਵੀਕਾਰ ਕੀਤਾ ਕਿ ਲੋਕਾਂ ਨੇ ਇੱਕ ਸ਼ੱਕੀ ਹਮਲਾਵਰ ਦਾ ਪਿੱਛਾ ਕੀਤਾ ਅਤੇ ਉਸਨੂੰ ਫੜ ਲਿਆ।
ਉਨ੍ਹਾਂ ਕਿਹਾ ਕਿ ਜਾਂਚਕਰਤਾ ਘਟਨਾ ਦੀ ਵੀਡੀਓ ਫੁਟੇਜ ਦੀ ਸਰਗਰਮੀ ਨਾਲ ਸਮੀਖਿਆ ਕਰ ਰਹੇ ਹਨ। ਫਾਇਰ ਚੀਫ ਰੌਸ ਗ੍ਰੈਂਡਿਸਨ ਨੇ ਦੱਸਿਆ ਕਿ ਗੋਲੀਬਾਰੀ ਦੀ ਲਪੇਟ ‘ਚ ਆ ਕੇ ਘੱਟੋ-ਘੱਟ 22 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ 15 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।