ਚੰਡੀਗੜ੍ਹ: ਅੱਜ ਤੋਂ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਰਹੇਗੀ। ਇਸ ਦਾ ਅਸਰ ਐਤਵਾਰ ਤੋਂ ਦਿਖਣਾ ਸ਼ੁਰੂ ਹੋ ਜਾਵੇਗਾ। ਐਤਵਾਰ ਨੂੰ ਸ਼ਹਿਰ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ। 20 ਫਰਵਰੀ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਬੱਦਲ ਛਾਏ ਰਹਿਣਗੇ ਅਤੇ ਇਸ ਤੋਂ ਬਾਅਦ 21 ਅਤੇ 22 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅੱਜ ਤੋਂ ਸ਼ਹਿਰ ਦਾ ਮੌਸਮ ਹੌਲੀ-ਹੌਲੀ ਬਦਲਣਾ ਸ਼ੁਰੂ ਹੋ ਜਾਵੇਗਾ। 19 ਅਤੇ 20 ਫਰਵਰੀ ਨੂੰ ਸ਼ਹਿਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕੁਝ ਇਲਾਕਿਆਂ ‘ਚ ਬਾਰਿਸ਼ ਵੀ ਹੋ ਸਕਦੀ ਹੈ।
ਤਾਪਮਾਨ ਵਿੱਚ ਆਵੇਗੀ ਗਿਰਾਵਟ
ਵੈਸਟਰਨ ਡਿਸਟਰਬੈਂਸ ਕਾਰਨ ਬੱਦਲਵਾਈ ਅਤੇ ਮੀਂਹ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਸ਼ਹਿਰ ਵਿੱਚ ਚੰਗੀ ਧੁੱਪ ਨਿਕਲੀ। ਜਿਸ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 24.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਸੀ।
ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਸੀ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।