ਚੰਡੀਗੜ੍ਹ: ਸ਼ੰਭੂ ਸਰਹੱਦ ‘ਤੇ ਦਿੱਲੀ ਵੱਲ ਮਾਰਚ ਕੂਚਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕ ਰੱਖਿਆ ਹੈ। ਹੁਣ ਪੰਜਾਬ ਦੇ ਕਿਸਾਨਾਂ ਦੇ ਨਾਲ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੀ ਇਕੱਠੀਆਂ ਹੋਣ ਲੱਗ ਪਈਆਂ ਹਨ।
ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਾਡਾ ਦਿੱਲੀ ਜਾਣ ਦਾ ਫੈਸਲਾ ਸੁਰੱਖਿਅਤ ਹੈ। ਅਸੀਂ 21 ਫਰਵਰੀ ਨੂੰ ਸਵੇਰੇ 11 ਵਜੇ ਸ਼ਾਂਤੀਪੂਰਵਕ ਢੰਗ ਨਾਲ ਅੱਗੇ ਵਧਾਂਗੇ। ਉਦੋਂ ਤੱਕ ਅਸੀਂ ਕੇਂਦਰ ਦੇ ਸਾਹਮਣੇ ਆਪਣੇ ਵਿਚਾਰ ਰੱਖਾਂਗੇ।ਜੇ ਸ਼ਾਂਤੀਪੂਰਵਕ ਢੰਗ ਨਾਲ ਅੱਗੇ ਵਧਾਂਗੇ।
ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਸਮੇਤ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਫੈਸਲਾ ਕੀਤਾ ਗਿਆ ਕਿ 20 ਤੋਂ 22 ਫਰਵਰੀ ਤੱਕ ਤਿੰਨ ਦਿਨ ਪੰਜਾਬ ਦੇ ਸਾਰੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਸਾਰੇ ਟੋਲ ਪਲਾਜ਼ਾ ਮੁਫਤ ਬਣਾਏ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।