ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਫਟਕਾਰ; ਕਿਹਾ ‘ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ’

Global Team
2 Min Read

ਚੰਡੀਗੜ੍ਹ: ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕੇਂਦਰ ਸਰਕਾਰ ਨਾਲ 4 ਦੌਰ ਦੀ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਅੱਜ ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਇਸ ਸਾਰੀ ਘਟਨਾ ਨੂੰ ਲੈ ਕੇ ਹਰਿਆਣਾ ਸਰਕਾਰ ਹਾਈਕੋਰਟ ਪਹੁੰਚੀ ਸੀ।

ਹਰਿਆਣਾ ਸਰਕਾਰ ਨੇ ਹਾਈਕੋਰਟ ਨੂੰ ਪੰਜਾਬ ਸਰਕਾਰ ਖਿਲਾਫ ਕਾਰਵਾਈ ਕਰਨ ਲਈ ਕਿਹਾ ਸੀ। ਹਰਿਆਣਾ ਸਰਕਾਰ ਨੇ ਕਿਹਾ ਕਿ ਕਿਸਾਨ ਸੋਧੇ ਹੋਏ ਟਰੈਕਟਰ-ਟਰਾਲੀਆਂ ਨਾਲ ਸ਼ੰਭੂ ਸਰਹੱਦ ‘ਤੇ ਮੌਜੂਦ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਪਰ ਹੁਣ ਹਾਈਕੋਰਟ ਨੇ ਇਸ ਸਬੰਧੀ ਕਿਸਾਨ ਅੰਦੋਲਨ ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਹਾਈ ਕੋਰਟ ਦੀ ਨਹੀਂ।

ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਕਰਨ ਲਈ ਬੈਠੇ ਹਨ। ਅੱਜ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਦੇ ਬੈਰੀਕੇਡ ਪੁੱਟ ਕੇ ਅੱਗੇ ਵਧਣ ਦਾ ਫੈਸਲਾ ਕੀਤਾ ਸੀ। ਸਵੇਰੇ 11 ਵਜੇ ਤੋਂ ਹੀ ਕਿਸਾਨ ਅਤੇ ਸੁਰੱਖਿਆ ਬਲ ਕਈ ਵਾਰ ਆਹਮੋ-ਸਾਹਮਣੇ ਹੋਏ। ਸੁਰੱਖਿਆ ਬਲਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment