ਚੰਡੀਗੜ੍ਹ: ਇੱਕ ਪਾਸੇ ਨਵਜੋਤ ਸਿੰਘ ਸਿੱਧੂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੇੇ ਕਿਆਸ ਤੇਜ਼ ਹੋ ਰਹੇ ਹਨ। ਉੱਥੇ ਹੀ ਦੂਜੇ ਪਾਸੇ ਅੱਜ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ 10 ਸੈਕਿੰਡ ਦੀ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਕਹਿ ਰਹੇ ਹਨ ਕਿ ਸਾਡੀਆਂ ਅਫਵਾਹਾਂ ਦਾ ਧੂੰਆਂ ਉੱਥੋਂ ਉਠਦਾ ਹੈ ਗੁਰੂ,ਜਿੱਥੇ ਸਾਡੇ ਨਾਮ ਨਾਲ ਅੱਗ ਲੱਗ ਜਾਂਦੀ ਹੈ।
— Navjot Singh Sidhu (@sherryontopp) February 26, 2024
ਹਾਲਾਂਕਿ, ਸਵਾਲ ਇਹ ਹੈ ਕਿ ਉਹਨਾਂ ਦਾ ਕਿਸ ਵੱਲ ਇਸ਼ਾਰਾ ਹੈ। ਜਦਕਿ ਇਸ ਅਹੁਦੇ ਤੋਂ ਪਹਿਲਾਂ ਪੰਜਾਬ ਦੇ ਸੀਐਮ ਭਗਵੰਤ ਨੇ ਚੰਡੀਗੜ੍ਹ ‘ਚ ਇੱਕ ਸਮਾਗਮ ‘ਚ ਉਨ੍ਹਾਂ ‘ਤੇ ਵਿਅੰਗ ਕੱਸਿਆ ਸੀ।
ਨਵਜੋਤ ਸਿੰਘ ਸਿੱਧੂ ਪਿਛਲੇ ਡੇਢ ਮਹੀਨੇ ਤੋਂ ਕਾਂਗਰਸ ਪਾਰਟੀ ਤੋਂ ਵੱਖ ਨਜ਼ਰ ਆ ਹਨ। ਉਹ ਨਾਂ ਤਾਂ ਕਾਂਗਰਸ ਦੀ ਕਿਸੇ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਨਾਂ ਹੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਸਮਰਾਲਾ ਕਨਵੈਨਸ਼ਨ ਵਿੱਚ ਸ਼ਾਮਲ ਹੋਏ। ਹਾਲਾਂਕਿ ਉਹ ਕਾਂਗਰਸੀ ਆਗੂਆਂ ਨਾਲ ਜ਼ਰੂਰ ਮੁਲਾਕਾਤ ਕਰ ਰਹੇ ਹਨ। ਜਿਸ ਦੀ ਫੋਟੋ ਉਹ ਖੁਦ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਕਿਸਾਨ ਸੰਘਰਸ਼ ਨੂੰ ਲੈ ਕੇ ਪਟਿਆਲਾ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਘੇਰਿਆ ਸੀ। ਇਸ ਦੇ ਨਾਲ ਹੀ ਹੁਣ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।