ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਸੋਲਰ ਸਕੀਮ ਈ ਲਈ 75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਇਸ ਨਾਲ ਦੇਸ਼ ਦੇ ਇੱਕ ਕਰੋੜ ਪਰਿਵਾਰਾਂ ਨੂੰ ਫਾਇਦਾ ਪਹੁੰਚਾਉਣ ਦਾ ਟੀਚਾ ਤੈਅ ਕੀਤਾ ਗਿਆ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਿਨਟ ਮੰਗ ਵਿੱਚ ਹੋਏ ਇਸ ਮੀਟਿੰਗ ਵਿੱਚ ਹੋਏ ਫੈਸਲੇ ਕੀਤੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ਪੀ.ਐੱਮ. ਮੋਦੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਇਹ ਫੈਸਲਾ ਹੋਇਆ ਹੈ। ਪੀ.ਐੱਮ. ਸੂਰਿਆ ਘਰ ਮਫਤ ਬਿਜਲੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਇਕ ਕਰੋੜ ਪਰਿਵਾਰਾਂ ਨੂੰ 300 ਯੂਨਿਟ ਬਿਜਲੀ ਮੁਫਤ ਵਿੱਚ ਹਰ ਮਹੀਨੇ ਮਿਲ ਸਕੇਗੀ।’ ਇਸ ਸਕੀਮ ਦੇ ਤਹਿਤ ਪ੍ਰਤੀ ਇੱਕ ਕਿਲੋਵਾਟ ਸਿਸਟਮ ‘ਤੇ ਹਰ ਪਰਿਵਾਰ ਨੂੰ 30 ਹਜ਼ਾਰ ਰੁਪਏ ਦੀ ਰੁਪਏ ਦੀ ਸਬਸਿਡੀ ਮਿਲੇਗੀ। ਇਸ ਤੋਂ ਇਲਾਵਾ 2 ਕਿਲੋਵਾਟ ਸਿਸਟਮ ਅਧੀਨ 60 ਹਜ਼ਾਰ ਰੁਪਏ ਦੀ ਸਬਸਿਡੀ ਮਿਲੇਗੀ।
ਇਸ ਸਕੀਮ ਦੇ ਤਹਿਤ ਇੱਕ ਕਰੋੜ ਪਰਿਵਾਰਾਂ ਨੂੰ ਮਹੀਨੇ ਵਿ4ਚ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਇਸ ਤੋਂ ਬਿਜਲੀ ਦਾ ਬਿੱਲ ਬਚੇਗਾ ਅਤੇ ਕਈ ਹਜ਼ਾਰ ਰੁਪਏ ਮਹੀਨੇ ਦੀ ਬੱਚਤ ਹੋਵੇਗੀ। ਇਸ ਸਕੀਮ ਤਹਿਤ ਕੋਈ ਵੀ ਪਰਿਵਾਰ ਨੈਸ਼ਨਲ ਪੋਰਟਲ ‘ਤੇ ਜਾਕੇ ਸਬਸਿਡੀ ਲਈ ਅਪਲਾਈ ਕਰ ਸਕਦਾ ਹੈ ਅਤੇ ਕਿਸੇ ਵੀ ਵੈਂਡਰ ਨੂੰ ਰੂਫਟਾਪ ਸੋਲਰ ਸਕੀਮ ਲਈ ਚੁਣ ਸਕਦਾ ਹੈ। ਇਸ ਤੋਂ ਇਲਾਵਾ ਘੱਟ ਵਿਆਜ ‘ਤੇ ਉਨ੍ਹਾਂ ਨੂੰ ਲੋਨ ਵੀ ਮਿਲ ਸਕਦਾ ਹੈ। ਸਰਕਾਰ ਨੇ ਇਸ ਸਕੀਮ ਤਹਿਤ ਹਰ ਜ਼ਿਲ੍ਹੇ ਵਿੱਚ ਇੱਕ ਮਾਡਲ ਸੋਲਰ ਸਕੀਮ ਬਣਾਉਣ ਦਾ ਵੀ ਫੈਸਲਾ ਲਿਆ ਹੈ। ਇਨ੍ਹਾਂ ਪਿੰਡਾਂ ਨੂੰ ਰੋਲ ਮਾਡਲ ਵਜੋਂ ਤਿਆਰ ਕੀਤਾ ਜਾਏਗਾ ਤਾਂਕਿ ਦਿਹਾਤੀ ਇਲਾਕਿਆਂ ਵਿੱਚ ਲੋਕ ਇਸ ਦੇ ਲਈ ਜਾਗਰੂਕ ਹੋ ਸਕਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।