ਅਫਗਾਨਿਸਤਾਨ ‘ਚ ਬਰਫਬਾਰੀ ਦਾ ਕਹਿਰ, ਕਈ ਲੋਕਾਂ ਦੀ ਮੌਤ, ਭੁੱਖ ਨਾਲ ਤੜਫ ਰਹੇ ਜਾਨਵਰ ਤੇ ਇਨਸਾਨ

Global Team
2 Min Read

ਨਿਊਜ਼ ਡੈਸਕ: ਅਫਗਾਨਿਸਤਾਨ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਕੁਦਰਤ ਨੇ ਕਹਿਰ ਮਚਾਇਆ ਹੋਇਆ ਹੈ। ਦੇਸ਼ ਦੇ ਕਈ ਹਿੱਸਿਆਂ ‘ਚ ਮੌਸਮ ਐਨਾ ਬਦਲਿਆ ਕਿ ਲੋਕਾਂ ਦੀ ਜਾਨ ਖਤਰੇ ‘ਚ ਪੈ ਗਈ। ਪਿਛਲੇ ਤਿੰਨ ਦਿਨਾਂ ਤੋਂ ਕਈ ਥਾਵਾਂ ‘ਤੇ ਭਾਰੀ ਬਰਫਬਾਰੀ ਹੋ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਅਸਮਾਨੀ ਤਬਾਹੀ ਕਾਰਨ ਹੁਣ ਤੱਕ ਕਰੀਬ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 30 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ ਹਨ।

ਕੁਦਰਤ ਦੇ ਇਸ ਹਮਲੇ ਕਾਰਨ ਬੇਜ਼ੁਬਾਨ ਜਾਨਵਰ ਵੀ ਮਰ ਰਹੇ ਹਨ। ਬਲਖ ਅਤੇ ਫਰਿਆਬ ਪ੍ਰਾਂਤਾਂ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਬਰਫ਼ਬਾਰੀ ਕਾਰਨ ਲਗਭਗ 10,000 ਹਜ਼ਾਰ ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। ਇੱਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ।

ਬਰਫ਼ਬਾਰੀ ਕਾਰਨ ਹੋਈ ਤਬਾਹੀ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ‘ਤੇ ਬਰਫ ਦੀ ਮੋਟੀ ਚਾਦਰ ਜਮ੍ਹਾ ਹੋ ਗਈ ਹੈ, ਜਿਸ ਕਾਰਨ ਆਵਾਜਾਈ ਦੇ ਸਾਰੇ ਸਾਧਨ ਬੰਦ ਹੋ ਗਏ ਹਨ ਅਤੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪਸ਼ੂਆਂ ਦੀ ਭੁੱਖ ਕਾਰਨ ਵੀ ਮੌਤ ਹੋ ਚੁੱਕੀ ਹੈ। ਅਜਿਹੇ ‘ਚ ਇੱਥੋਂ ਦੇ ਲੋਕਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਛੋਟੇ ਬੱਚੇ ਭੁੱਖ ਕਾਰਨ ਰੋ ਰਹੇ ਹਨ ਅਤੇ ਬਰਫਬਾਰੀ ਕਾਰਨ ਉਨ੍ਹਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

ਇਸ ਦੌਰਾਨ ਸਰਕਾਰ ਨੇ ਪਸ਼ੂ ਮਾਲਕਾਂ ਨੂੰ ਹੋਣ ਵਾਲੇ ਨੁਕਸਾਨ ਦੇ ਹੱਲ ਲਈ ਵੱਖ-ਵੱਖ ਮੰਤਰਾਲਿਆਂ ਦੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਹ ਕਮੇਟੀਆਂ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ, ਪ੍ਰਭਾਵਿਤ ਭਾਈਚਾਰਿਆਂ ਨੂੰ ਭੋਜਨ ਅਤੇ ਪਸ਼ੂਆਂ ਦਾ ਚਾਰਾ ਵੰਡਣ ਦੇ ਨਾਲ-ਨਾਲ ਬਰਫ਼ਬਾਰੀ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।

Share This Article
Leave a Comment