ਚੰਡੀਗੜ੍ਹ: ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਨੂੰ ਲੈ ਕੇ ਬਹਿਸ ਹੋ ਰਹੀ ਹੈ। ਇਸ ਦੌਰਾਨ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾ ਨੂੰ ਤਾਲਾ ਅਤੇ ਚਾਬੀ ਵਾਲਾ ਲਿਫਾਫਾ ਭੇਂਟ ਕੀਤਾ।
ਸੀਐਮ ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ ਧਿਰ ਭੱਜ ਜਾਵੇਗੀ। ਇਸ ਸਬੰਧੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਇਸ ਮਾਮਲੇ ਨੂੰ ਲੈ ਕੇ ਸਦਨ ‘ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ। ਸੀਐਮ ਅਤੇ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ ਲਗਭਗ ਅੱਧਾ ਘੰਟਾ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ। 15 ਮਿੰਟ ਬਾਅਦ ਸਦਨ ਮੁੜ ਸ਼ੁਰੂ ਹੋਇਆ।
ਇਸ ਤੋਂ ਪਹਿਲਾਂ 1 ਮਾਰਚ ਨੂੰ ਸੈਸ਼ਨ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਨੂੰ ਬਜਟ ਭਾਸ਼ਣ ਪੜ੍ਹਨ ਨਹੀਂ ਦਿੱਤਾ ਸੀ। ਇਸ ਕਾਰਨ ਰਾਜਪਾਲ ਨੇ ਪਹਿਲੀ ਅਤੇ ਆਖਰੀ ਸਤਰਾਂ ਪੜ੍ਹ ਕੇ ਭਾਸ਼ਣ ਸਮਾਪਤ ਕੀਤਾ। ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਨੇ ਪਹਿਲੇ ਦਿਨ ਹੀ ਕਾਫੀ ਹੰਗਾਮਾ ਕੀਤਾ ਸੀ। ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਮਹਿਜ਼ 13 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।