ਨਵੀਂ ਦਿੱਲੀ: ਦੇਸ਼ ਨੂੰ ਅੱਜ ਆਪਣੀ ਪਹਿਲੀ ਅੰਡਰਵਾਟਰ ਮੈਟਰੋ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ‘ਚ ਇਸ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਨੀਂਹ ਪੱਥਰ ਵੀ ਰੱਖਿਆ ਅਤੇ ਕਈ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ। ਪੀਐਮ ਮੋਦੀ ਨੇ ਬੰਗਾਲ ਨੂੰ 15,400 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। ਇਸ ਦੌਰਾਨ ਉਹਨਾਂ ਨੇ ਬੱਚਿਆਂ ਨਾਲ ਇਸ ਵਿੱਚ ਸਫਰ ਕੀਤਾ। ਤੁਹਾਨੂੰ ਦੱਸ ਦੇਈਏ ਕਿ ਹੁਗਲੀ ਨਦੀ ਦੇ ਹੇਠਾਂ ਅੰਡਰਵਾਟਰ ਮੈਟਰੋ ਦਾ ਨਿਰਮਾਣ ਕੀਤਾ ਗਿਆ ਹੈ।
ਇਹ ਅੰਡਰਵਾਟਰ ਮੈਟਰੋ ਰੇਲ ਨਦੀ ਅਤੇ ਹਾਵੜਾ ਨੂੰ ਕੋਲਕਾਤਾ ਸ਼ਹਿਰ ਨਾਲ ਜੋੜ ਦੇਵੇਗੀ। ਅੰਡਰਵਾਟਰ ਮੈਟਰੋ ਦਾ ਉਦਘਾਟਨ ਕਰਨ ਤੋਂ ਇਲਾਵਾ, ਪੀਐਮ ਮੋਦੀ ਨੇ ਕਵੀ ਸੁਭਾਸ਼-ਹੇਮੰਤ ਮੁਖੋਪਾਧਿਆਏ ਮੈਟਰੋ ਸੈਕਸ਼ਨ ਅਤੇ ਤਰਾਤਲਾ-ਮਾਜੇਰਹਾਟ ਮੈਟਰੋ ਸੈਕਸ਼ਨ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ 6 ਨਵੀਆਂ ਮੈਟਰੋ ਟਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਪੀਐਮ ਮੋਦੀ ਨੇ ਅੰਡਰਵਾਟਰ ਮੈਟਰੋ ਵਿੱਚ ਕੀਤਾ ਸਫ਼ਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਵਿੱਚ ਭਾਰਤ ਦੀ ਪਹਿਲੀ ਅੰਡਰਵਾਟਰ ਮੈਟਰੋ ਟਰੇਨ ਵਿੱਚ ਸਫ਼ਰ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਸੁਕਾਂਤ ਮਜੂਮਦਾਰ ਅਤੇ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਵਿਧਾਇਕ ਸੁਵੇਂਦੂ ਅਧਿਕਾਰੀ ਦੇ ਨਾਲ ਮੈਟਰੋ ਕਰਮਚਾਰੀਆਂ ਨਾਲ ਗੱਲਬਾਤ ਕੀਤੀ।
PM Shri @narendramodi travels aboard India’s first underwater Metro in Kolkata, West Bengal. https://t.co/oUe7IAtkz8
— BJP (@BJP4India) March 6, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।