ਪੰਜਾਬ ਵਿਧਾਨ ਸਭਾ ਬਾਹਰ ਕੋਟਲੀ ਨੇ ਦਿੱਤਾ ਧਰਨਾ; ਦਲਿਤ ਉੱਪ ਮੁੱਖ ਮੰਤਰੀ ਬਣਾਉਣ ਦੀ ਕੀਤੀ ਮੰਗ

Global Team
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸੈਸ਼ਨ ਸ਼ੁਰੂ ਹੁੰਦੇ ਹੀ ਕਾਂਗਰਸ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਵੀ ਕਾਂਗਰਸ ਨੇ ਪੰਜਾਬ ਸਰਕਾਰ ਖਿਲਾਫ਼ ਧਰਨਾ ਦਿੱਤਾ। ਜਲੰਧਰ ਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਕੋਟਲੀ ਨੇ ਧਰਨਾ ਦਿੱਤਾ ਤੇ ਉਹਨਾਂ ਦੇ ਨਾਲ ਬਾਕੀ ਕਾਂਗਰਸੀ ਵਿਧਾਇਕ ਵੀ ਸ਼ਾਮਲ ਹੋਏ।

ਬਜਟ ਪੇਸ਼ ਕਰਨ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਸੁਖਵਿੰਦਰ ਕੋਟਲੀ ਨੇ ਇਲਜ਼ਾਮ ਲਾਇਆ ਕਿ ਉਹਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਲਿਤ ਵਿਰੋਧੀ ਟਿੱਪਣੀ ਕੀਤੀ ਹੈ। ਜਿਸ ‘ਤੇ ਸੀਐਮ ਭਗਵੰਤ ਮਾਨ ਮੁਆਫ਼ੀ ਮੰਗਣ।

ਹਲਾਂਕਿ ਸੀਐਮ ਭਗਵੰਤ ਮਾਨ ਦਾ ਬਿਆਨ ਤਾਂ ਨਹੀਂ ਆਇਆ। ਸਗੋਂ ਅੱਜ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਆਮ ਆਮਦੀ ਪਾਰਟੀ ਦੇ ਵਿਧਾਇਕਾਂ ਦੀ ਇੱਕ ਟੀਮ ਸੁਖਵਿੰਦਰ ਕੋਟਲੀ ਨੂੰ ਮਨਾਉਣ ਦੇ ਲਈ ਸੰਦਨ ਤੋਂ ਬਾਹਰ ਆਈ। ਇਹਨਾਂ ਵਿਧਾਇਕਾਂ ਨੂੰ ਕੋਟਲੀ ਨੇ ਕਿਹਾ ਕਿ ਕਿਸੇ ਵੀ ਦਲਿਤ ਨੂੰ ਉੱਪ ਮੁੱਖ ਮੰਤਰੀ ਬਣਾਓ, ਉਹ ਆਪਣਾ ਸੰਘਰਸ਼ ਵਾਪਸ ਲੈ ਲੈਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment