ਚੰਡੀਗੜ੍ਹ: ਸਰਕਾਰੀ ਬੱਸਾਂ ਨੂੰ ਆਮ ਆਦਮੀ ਪਾਰਟੀ ਦੀ ਰੈਲੀਆਂ ਦੌਰਾਨ ਵਰਤੇ ਜਾਣ ‘ਤੇ ਹਾਈਕੋਰਟ ਸਖ਼ਤ ਹੋ ਗਿਆ ਹੈ। ਇਸ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਆਰ.ਟੀ.ਆਈ ਕਾਰਕੁੰਨ ਮਾਨਿਕ ਗੋਇਲ ਨੇ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਕੀਤੀ। ਜਿਸ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।
ਪਟੀਸ਼ਨਕਰਤਾ ਨੇ ਹਾਈਕੋਰਟ ਨੂੰ ਦੱਸਿਆ ਕਿ ਅਜੇ ਪਿਛਲੀ ਤਿੰਨ ਰੈਲੀਆਂ ‘ਚ ਹੀ ਕਈ ਸਰਕਾਰੀ ਬੱਸਾਂ ਦਾ ਪੰਜਾਬ ਸਰਕਾਰ ਨੇ ਇਸਤੇਮਾਲ ਕੀਤਾ ਹੈ। ਜਿਸ ਕਾਰਨ ਪੰਜਾਬ ਦੇ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਬੱਸਾਂ ਦੇ ਰੈਲੀਆਂ ‘ਚ ਚੱਲੇ ਜਾਣ ਦੇ ਕਾਰਨ ਆਪਣੇ ਰੂਟਾਂ ‘ਤੇ ਬੱਸਾਂ ਨਹੀਂ ਚਲ ਪਾਈਆਂ ਜਿਸ ਕਾਰਨ ਬੱਚੇ ਬਜ਼ੁਰਗ, ਮਹਿਲਾਵਾਂ ਅਤੇ ਆਮ ਲੋਕ ਕਈ ਘੰਟਿਆਂ ਤੱਕ ਬੱਸਾਂ ਦਾ ਇੰਤਜ਼ਾਰ ਕਰਦੇ ਰਹੇ।
ਪਟੀਸ਼ਨਕਰਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਪੀਲ ਕੀਤੀ ਹੈ ਕਿ ਭਵਿੱਖ ‘ਚ ਇਸ ‘ਤੇ ਕੋਈ ਨੀਤੀ ਬਣਾਏ ਜਾਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਸਰਕਾਰੀ ਬੱਸਾਂ ਦਾ ਰਾਜਨੀਤਿਕ ਰੈਲੀਆਂ ‘ਚ ਇਸਤੇਮਾਲ ਕੀਤਾ ਜਾਣਾ ਬੰਦ ਹੋ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।