ਮੁੱਖ ਮੰਤਰੀ ਨੇ ਦਿੱਲੀ ‘ਚ ਬੁਲਾਈ ਕੈਬਨਿਟ ਦੀ ਹੰਗਾਮੀ ਮੀਟਿੰਗ

Rajneet Kaur
2 Min Read

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਸਬਸਿਡੀ ਦੇ ਮੁੱਦੇ ‘ਤੇ ਚਰਚਾ ਕਰਨ ਲਈ ਵੀਰਵਾਰ ਨੂੰ ਆਪਣੀ ਰਿਹਾਇਸ਼ ‘ਤੇ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਇਹ ਅਹਿਮ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਬਨਿਟ ਅਗਲੇ ਸਾਲ ਬਿਜਲੀ ਸਬਸਿਡੀ ‘ਤੇ ‘ਵੱਡਾ ਫੈਸਲਾ’ ਲੈ ਸਕਦੀ ਹੈ। ਅਧਿਕਾਰੀਆਂ ਮੁਤਾਬਕ ਇਹ ਬੈਠਕ ਸ਼ਾਮ 4 ਵਜੇ ਹੋਵੇਗੀ।  ਦੱਸ ਦਈਏ ਕਿ ਇਸ ਸਮੇਂ ਕੇਜਰੀਵਾਲ ਸਰਕਾਰ 200 ਯੂਨਿਟ ਮਹੀਨਾਵਾਰ ਖਪਤ ਵਾਲੇ ਖਪਤਕਾਰਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ। ਜਦੋਂਕਿ 201 ਤੋਂ 400 ਯੂਨਿਟ ਪ੍ਰਤੀ ਮਹੀਨਾ ਵਰਤਣ ਵਾਲਿਆਂ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।

ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ 4 ਮਾਰਚ ਨੂੰ ਸਦਨ ‘ਚ ਪੇਸ਼ ਕੀਤੇ ਆਪਣੇ ਬਜਟ ‘ਚ ਅੰਕੜਿਆਂ ਦੇ ਨਾਲ ਮੁਫਤ ਬਿਜਲੀ ਯੋਜਨਾ ਦੀ ਜਾਣਕਾਰੀ ਰੱਖੀ ਸੀ। ਉਦੋਂ ਉਨ੍ਹਾਂ ਦੱਸਿਆ ਸੀ ਕਿ ਸਾਲ 2023 ‘ਚ ਕਰੀਬ 3 ਕਰੋੜ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਜਾਰੀ ਕੀਤੇ ਗਏ ਸਨ। ਦਿੱਲੀ ਸਰਕਾਰ ਦੇ ਅੰਕੜਿਆਂ ਅਨੁਸਾਰ ਇਸ ਸਮੇਂ 40 ਲੱਖ 22 ਹਜ਼ਾਰ ਘਰੇਲੂ ਬਿਜਲੀ ਖਪਤਕਾਰ ਦਿੱਲੀ ਸਰਕਾਰ ਦੀ ਬਿਜਲੀ ਸਬਸਿਡੀ ਦਾ ਲਾਭ ਲੈ ਰਹੇ ਹਨ।

ਜ਼ਿਕਰਯੋਗ ਹੈ ਕਿ ਦਿੱਲੀ ‘ਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਦਿੱਲੀ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਇਸ ਸਮਝੌਤੇ ਤਹਿਤ ਆਮ ਆਦਮੀ ਪਾਰਟੀ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਸਬੰਧ ਵਿਚ ਦਿੱਲੀ ਸਰਕਾਰ ਦੇ ਹਾਲ ਹੀ ਦੇ ਬਜਟ ਵਿਚ ਵਿੱਤ ਮੰਤਰੀ ਆਤਿਸ਼ੀ ਨੇ ਔਰਤਾਂ ਨੂੰ ਆਪਣੇ ਖੇਤਰ ਵਿਚ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਜਿਸ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ ਨਕਦ ਰਾਸ਼ੀ ਦੇਣ ਦਾ ਫੈਸਲਾ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment