ਕੱਲ੍ਹ ਦੇਸ਼ ਭਰ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਪੰਜਾਬ ਭਰ ‘ਚ ਨਜ਼ਰ ਆਵੇਗਾ ਅਸਰ

Global Team
2 Min Read

ਚੰਡੀਗੜ੍ਹ: ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੇ  ਦਿੱਲੀ ਜਾਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਦਿੱਲੀ ਕਦੋਂ ਜਾਣਾ ਹੈ ਇਸ ਸਬੰਧੀ ਫੈਸਲਾ ਕੇਂਦਰ ਅਤੇ ਹਰਿਆਣਾ ਸਰਕਾਰ ‘ਤੇ ਛੱਡ ਦਿੱਤਾ ਗਿਆ ਹੈ। ਪਰ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ‘ਚ ਰਹਿੰਦਿਆਂ ਹੀ ਆਪਣੇ ਅੰਦੋਲਨ ਨੂੰ ਲੜਨ ਦਾ ਫੈਸਲਾ ਕੀਤਾ ਹੈ।  ਜਿਸ ਦੇ ਤਹਿਤ ਦੇਸ਼ ਭਰ ਵਿੱਚ ਰੇਲਾਂ ਦੇ ਚੱਕੇ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਇਸ ਦਾ ਅਸਰ 18 ਜਿਲ੍ਹਿਆਂ ‘ਚ ਦੇਖਣ ਨੂੰ ਮਿਲੇਗਾ। ਇਸ ਲਈ ਜੇਕਰ ਕੋਈ ਐਤਵਾਰ 10 ਮਾਰਚ ਨੂੰ ਰੇਲ ਰਾਹੀਂ ਦਿੱਲੀ ਜਾਣ ਦਾ ਫੈਸਲਾ ਕਰ ਰਿਹਾ ਹੈ ਤਾਂ ਉਸ ਨੂੰ ਪਹਿਲਾਂ ਇਹ ਖ਼ਬਰ ਪੜ੍ਹ ਲੈਣੀ ਚਾਹੀਦੀ ਹੈ।

ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ, ਬੀਕੇਯੂ ਏਕਤਾ ਉਗਰਾਹਾਂ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ 10 ਮਾਰਚ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਇਕੱਲੇ ਪੰਜਾਬ ਵਿੱਚ ਹੀ 18 ਜ਼ਿਲ੍ਹਿਆਂ ਵਿੱਚ 30 ਤੋਂ ਵੱਧ ਥਾਵਾਂ ’ਤੇ ਰੇਲ ਮਾਰਗ ਜਾਮ ਕੀਤੇ ਜਾਣਗੇ। ਰੇਲ ਰੋਕੋ ਅੰਦੋਲਨ ਦੁਪਹਿਰ 12:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲੇਗਾ। ਕਿਸਾਨ ਆਪਣੇ ਪਰਿਵਾਰਾਂ ਸਮੇਤ ਇਸ ਅੰਦੋਲਨ ਵਿੱਚ ਹਿੱਸਾ ਲੈਣਗੇ।

ਅੰਮ੍ਰਿਤਸਰ ‘ਚ ਵੱਧ ਤੋਂ ਵੱਧ 8 ਥਾਵਾਂ ‘ਤੇ ਕਿਸਾਨ ਧਰਨੇ ‘ਤੇ ਬੈਠਣਗੇ। ਫ਼ਿਰੋਜ਼ਪੁਰ ਵਿੱਚ 5 ਥਾਵਾਂ ਤੋਂ ਇਲਾਵਾ ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਲੁਧਿਆਣਾ, ਜਲੰਧਰ, ਕਪੂਰਥਲਾ, ਫ਼ਰੀਦਕੋਟ, ਪਠਾਨਕੋਟ, ਬਠਿੰਡਾ ਵਿੱਚ ਕਿਸਾਨ ਪਟੜੀਆਂ ‘ਤੇ ਬੈਠਣਗੇ।

ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਸੀ। 12 ਫਰਵਰੀ ਨੂੰ ਸਾਰੇ ਕਿਸਾਨ ਖਨੌਰੀ ਅਤੇ ਸ਼ੰਭੁ ਦੀਆਂ ਸਰਹੱਦਾਂ ਨੇੜੇ ਪਹੁੰਚ ਗਏ ਸਨ। ਕਿਸਾਨਾਂ ਦੀ ਆਮਦ ਨੂੰ ਦੇਖਦੇ ਹਰਿਆਣਾ ਸਰਕਾਰ ਨੇ ਦੋਵੇ ਸਰਹੱਦਾਂ ਭਾਰੀ ਬੈਰੀਕੇਡਿੰਗ ਕਰਕੇ ਸੀਲ ਕਰ ਦਿੱਤੀਆਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment