ਨਿਊਜ਼ ਡੈਸਕ: ਅੱਜ 10 ਮਾਰਚ ਨੂੰ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਨੂੰ ਰੋਕਣਗੇ। ਜਿਸ ਵਿੱਚ ਮਹਿਲਾ ਕਿਸਾਨ ਵੀ ਭਾਗ ਲੈਣਗੀਆਂ। ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚ 52 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠਣਗੇ। ਹਰਿਆਣਾ ਦੇ ਸਿਰਸਾ ‘ਚ 3 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰਨ ਦੀ ਤਿਆਰੀ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਹੈ।
ਦੱਸ ਦੇਈਏ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਡੱਟੇ ਹੋਏ ਹਨ। MSP ਅਕੇ ਕਰਜ਼ਾ ਮੁਆਫ਼ੀ ਸਣੇ ਕਈ ਮੰਗਾਂ ਨੂੰ ਲੈਕੇ ਕਿਸਾਨ ਸੰਘਰਸ਼ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।