ਚੰਡੀਗੜ੍ਹ: ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਦੇ ਦਿਨ ਮਨਪ੍ਰੀਤ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ । ਇਸ ਮੌਕੇ ਮਨਪ੍ਰੀਤ ਬਾਦਲ ਆਪਣੇ ਨਿਵਾਸ ਸਥਾਨ ਬਾਦਲ ਪਿੰਡ ਵਿੱਚ ਮੌਜੂਦ ਸਨ। ਅਚਾਨਕ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਡਾਕਟਰਾਂ ਅਨੁਸਾਰ ਮਨਪ੍ਰੀਤ ਬਾਦਲ ਦੀ ਹਾਲਤ ਫਿਲਹਾਲ ਸਥਿਰ ਹੈ ਤੇ ਉਹ ਹਸਪਤਾਲ ਦੇ ਆਈਸੀਯੂ ਵਾਰਡ ‘ਚ ਦਾਖਲ ਹਨ।
ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ ‘ਚ ਪਹੁੰਚਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।