ਚੰਡੀਗੜ੍ਹ: ਜਿਨਸੀ ਸ਼ੋਸ਼ਣ ਅਤੇ ਦੋ ਕਤਲਾਂ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਅਰਜ਼ੀ ‘ਤੇ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਬਿਨਾਂ ਇਜਾਜ਼ਤ ਹੋਰ ਪੈਰੋਲ ਨਾਂ ਦਿੱਤੀ ਜਾਵੇ।
ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਪੁੱਛਿਆ ਸੀ ਕਿ ਉਹ ਇਸ ਮਾਮਲੇ ‘ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ?
ਸਰਕਾਰ ਡੇਰਾ ਮੁਖੀ ‘ਤੇ ਜ਼ਿਆਦਾ ਮਿਹਰਬਾਨ ਨਹੀਂ ਹੈ। ਅਜਿਹੇ ‘ਚ ਦੱਸਿਆ ਜਾਵੇ ਕਿ ਕਿਹੜੇ-ਕਿਹੜੇ ਕੈਦੀਆਂ ਨੂੰ ਇਸ ਤਰ੍ਹਾਂ ਲਗਾਤਾਰ ਪੈਰੋਲ ਮਿਲੀ ਹੈ।
SGPC ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਇਨ੍ਹਾਂ ਵਿੱਚ ਉਸ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਇਸ ਲਈ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਰੱਦ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।