ਨਿਊਜ਼ ਡੈਸਕ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ ‘ਤੇ ਸੱਟ ਲੱਗੀ ਹੈ। ਤ੍ਰਿਣਮੂਲ ਕਾਂਗਰਸ ਨੇ ਫੋਟੋ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ। ਫੋਟੋ ‘ਚ ਇਹ ਵੀ ਦਿਖਾਈ ਦੇ ਰਿਹਾ ਹੈ ਕਿ ਉਨ੍ਹਾਂ ਦੇ ਸਿਰ ‘ਚੋਂ ਖੂਨ ਨਿਕਲ ਰਿਹਾ ਹੈ।
ਇਹ ਸਭ ਉਦੋਂ ਹੋਇਆ ਜਦੋਂ ਉਹ ਟ੍ਰੈਡਮਿਲ ‘ਤੇ ਸੀ ਅਤੇ ਕਸਰਤ ਕਰ ਰਹੇ ਸਨ। ਉਨ੍ਹਾਂ ਦੇ ਸਿਰ ‘ਤੇ ਸੱਟ ਲੱਗੀ ਹੈ। ਉਨ੍ਹਾਂ ਨੂੰ ਤੁਰੰਤ ਕੋਲਕਾਤਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦਰਅਸਲ ਮਮਤਾ ਆਪਣੇ ਘਰ ‘ਤੇ ਟ੍ਰੈਡਮਿਲ ਦੀ ਵਰਤੋਂ ਕਰਦੇ ਸਮੇਂ ਡਿੱਗ ਗਏ। ਇਸ ਤੋਂ ਬਾਅਦ ਉਨ੍ਹਾਂ ਦਾ ਭਤੀਜਾ ਅਭਿਸ਼ੇਕ ਬੈਨਰਜੀ ਉਨ੍ਹਾਂ ਨੂੰ ਹਸਪਤਾਲ ਲੈ ਗਿਆ। ਫਿਲਹਾਲ ਮਮਤਾ ਦਾ ਇਲਾਜ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਹੋਣ ਦੀ ਉਮੀਦ ਹੈ।
Our chairperson @MamataOfficial sustained a major injury.
Please keep her in your prayers 🙏🏻 pic.twitter.com/gqLqWm1HwE
— All India Trinamool Congress (@AITCofficial) March 14, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।