ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਡਾ ਰਾਜ ਕੁਮਾਰ ਚੱਬੇਵਾਲ ਨੂੰ ਪਾਰਟੀ ਵਿੱਚ ਸੀਐਮ ਭਗਵੰਤ ਮਾਨ ਨੇ ਸ਼ਾਮਲ ਕਰਵਾਇਆ ਹੈ।
ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਤੋਂ ਪਹਿਲਾਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ ਪੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਵੀ ਬਣਾ ਦਿੱਤਾ ਹੈ।
Press Conference by Election Commission to announce schedule for #GeneralElections2024 & some State Assemblies will be held at 3 pm tomorrow ie Saturday, 16th March. It will livestreamed on social media platforms of the ECI pic.twitter.com/1vlWZsLRzt
— Spokesperson ECI (@SpokespersonECI) March 15, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।