ਨਵੀਂ ਦਿੱਲੀ: ਇਲੈਕਟੋਰਲ ਬਾਂਡ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਜਿਸ ਦੌਰਾਨ ਸੁਪਰੀਮ ਕੋਰਟ ਨੇ ਸਟੇਟ ਬੈਂਕ ਆਫ਼ ਇੰਡੀਆ (SBI) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੁਕਮਾਂ ਦੇ ਬਾਵਜੂਦ SBI ਨੇ ਸਾਨੂੰ ਇਲੈਕਟੋਰਲ ਬਾਂਡ ਦਾ ਡਾਟਾ ਨਹੀਂ ਦਿੱਤਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ SBI ਨੂੰ ਨੋਟਿਸ ਜਾਰੀ ਕਰਦਿਆਂ ਸੋਮਵਾਰ ਤੱਕ ਡਾਟਾ ਦੇਣ ਦਾ ਹੁਕਮ ਜਾਰੀ ਕੀਤਾ ਹੈ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸੰਵਿਧਾਨਕ ਬੈਂਚ ਦੇ ਫੈਸਲੇ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਚੋਣ ਬਾਂਡ ਦੀ ਖਰੀਦ ਦੀ ਮਿਤੀ, ਖਰੀਦਦਾਰ ਦਾ ਨਾਮ, ਸ਼੍ਰੇਣੀ ਸਮੇਤ ਪੂਰੇ ਵੇਰਵੇ ਦਿੱਤੇ ਜਾਣੇ ਚਾਹੀਦੇ ਹਨ। SBI ਨੇ ਇਲੈਕਟੋਰਲ ਬਾਂਡਾਂ ਦੇ Alpha Numeric Numbers ਦਾ ਖੁਲਾਸਾ ਨਹੀਂ ਕੀਤਾ ਹੈ। ਇਸ ਦੇ ਲਈ ਅਦਾਲਤ ਨੇ 18 ਮਾਰਚ ਤੱਕ ਜਵਾਬ ਮੰਗਿਆ ਹੈ। 11 ਮਾਰਚ ਨੂੰ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਦੇ ਮਾਮਲੇ ‘ਚ ਐੱਸਬੀਆਈ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ।
ਅਦਾਲਤ ਨੇ ਕਿਹਾ ਸੀ- SBI 12 ਮਾਰਚ ਤੱਕ ਸਾਰੀ ਜਾਣਕਾਰੀ ਦਾ ਖੁਲਾਸਾ ਕਰੇ। ਚੋਣ ਕਮਿਸ਼ਨ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਸਾਰੀ ਜਾਣਕਾਰੀ ਇਕੱਠੀ ਕਰਕੇ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕਰਨੀ ਲਈ ਕਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।