ਨਿਊਜ਼ ਡੈਸਕ: ਗਾਜ਼ਾ ‘ਚ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਇਜ਼ਰਾਈਲ ਦੇ ਹਮਲਿਆਂ ਦਾ ਦੁਨੀਆ ਭਰ ਵਿੱਚ ਵਿਰੋਧ ਹੋ ਰਿਹਾ ਹੈ। ਜੰਗ ਦੀ ਸ਼ੁਰੂਆਤ ਤੋਂ ਹੀ ਕਈ ਦੇਸ਼ ਇਜ਼ਰਾਈਲ ਦੀ ਫੌਜੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਜਿਵੇਂ-ਜਿਵੇਂ ਜੰਗ ਵਧਦੀ ਜਾ ਰਹੀ ਹੈ, ਗਾਜ਼ਾ ਵਿੱਚ ਮਨੁੱਖਤਾਵਾਦੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਦੀ ਫੌਜੀ ਕਾਰਵਾਈ ‘ਤੇ ਸੰਯੁਕਤ ਰਾਸ਼ਟਰ ‘ਚ ਪਾਸ ਪ੍ਰਸਤਾਵ ਨੂੰ ਅਮਰੀਕਾ ਵੀਟੋ ਕਰਦਾ ਰਿਹਾ ਹੈ। ਪਰ ਹੁਣ ਅਮਰੀਕਾ ਦੇ ਸੁਰ ਵੀ ਬਦਲ ਰਹੇ ਹਨ। ਹੁਣ ਇਜ਼ਰਾਈਲ ਦੇ ਇੱਕ ਹੋਰ ਸਹਿਯੋਗੀ ਬਾਰੇ ਖ਼ਬਰ ਆਈ ਹੈ ਕਿ ਉਹ ਫੌਜੀ ਸਹਾਇਤਾ ਬੰਦ ਕਰ ਦੇਵੇਗਾ।
ਕੈਨੇਡਾ ਇਜ਼ਰਾਈਲ, ਨੂੰ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਇਜ਼ਰਾਈਲ ਨੂੰ ਹਥਿਆਰਾਂ ਦੀ ਖੇਪ ਬਾਰੇ ਕੈਨੇਡਾ ਦੇ ਹਾਊਸ ਆਫ ਕਾਮਨਜ਼ ਵਿੱਚ ਮਤਾ ਪਾਸ ਕੀਤਾ ਗਿਆ ਹੈ। ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਮੇਲਾਨੀਆ ਜੋਲੀ ਨੇ ‘ਟੋਰਾਂਟੋ ਸਟਾਰ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਨੇਡਾ ਸਰਕਾਰ ਭਵਿੱਖ ਵਿੱਚ ਇਜ਼ਰਾਈਲ ਨੂੰ ਦਿੱਤੀ ਜਾਣ ਵਾਲੀ ਫੌਜੀ ਸਹਾਇਤਾ ਬੰਦ ਕਰ ਦੇਵੇਗੀ। ਇਹ ਪ੍ਰਸਤਾਵ ਨਿਊ ਡੈਮੋਕ੍ਰੇਟਿਕ ਪਾਰਟੀ ਵੱਲੋਂ ਸੰਸਦ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਪਾਰਟੀ ਨੇ ਕੈਨੇਡੀਅਨ ਸਰਕਾਰ ਵੱਲੋਂ ਗਾਜ਼ਾ ਵਿੱਚ ਨਾਗਰਿਕਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਨਾਂ ਚੁੱਕਣ ’ਤੇ ਵੀ ਨਿਰਾਸ਼ਾ ਪ੍ਰਗਟਾਈ।
ਆਰਜ਼ੀ ਪਾਬੰਦੀ
ਹਾਲਾਂਕਿ ਇਸ ਪ੍ਰਸਤਾਵ ਦੇ ਬਾਵਜੂਦ ਫਲਸਤੀਨ-ਇਜ਼ਰਾਈਲ ਨੂੰ ਲੈ ਕੇ ਕੈਨੇਡਾ ਦੇ ਸਟੈਂਡ ‘ਚ ਕੋਈ ਬਦਲਾਅ ਨਹੀਂ ਆਇਆ ਹੈ। ਕੈਨੇਡਾ ਕਹਿੰਦਾ ਰਿਹਾ ਹੈ ਕਿ ਇਜ਼ਰਾਈਲ ਨਾਲ ਗੱਲਬਾਤ ਤੋਂ ਬਾਅਦ ਹੀ ਫਲਸਤੀਨ ਨੂੰ ਰਾਜ ਦਾ ਦਰਜਾ ਮਿਲਣਾ ਚਾਹੀਦਾ ਹੈ। ਕੈਨੇਡੀਅਨ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਫਿਲਹਾਲ ਇਜ਼ਰਾਈਲ ਨੂੰ ਫੌਜੀ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ, ਪਰ ਉਹ ਸਥਿਤੀ ਦੇ ਅਧਾਰ ‘ਤੇ ਇਸਦਾ ਮੁਲਾਂਕਣ ਕਰਨਾ ਜਾਰੀ ਰੱਖੇਗੀ। ਤੁਹਾਨੂੰ ਦੱਸ ਦੇਈਏ ਕਿ ਕੈਨੇਡੀਅਨ ਰਾਸ਼ਟਰਪਤੀ ਟਰੂਡੋ ਇਜ਼ਰਾਈਲ ਦੀ ‘ਸਵੈ-ਰੱਖਿਆ’ ਲਈ ਗਾਜ਼ਾ ਵਿੱਚ ਹਮਲਿਆਂ ਦੀ ਵਕਾਲਤ ਕਰਦੇ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।