ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਤੇ ਜੱਗੂ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

Global Team
2 Min Read

ਨਿਊਜ਼ ਡੈਸਕ:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ ਸ਼ੁੱਕਰਵਾਰ ਯਾਨੀ ਅੱਜ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਕਤਲ ਦੇ ਚਾਰ ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਹੈ। ਇਸ ਵਿੱਚ ਪੁਲਿਸ ਆਪਣਾ ਪੱਖ ਪੇਸ਼ ਕਰੇਗੀ। ਦੱਸਣਯੋਗ ਹੈ ਕਿ ਗੈ/ਨਗਸਟਰਾਂ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮਾਂ ਵਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।

ਇਸ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਡਰੱਗਜ਼ ਦੇ ਮਾਮਲੇ ‘ਚ ਗੁਜਰਾਤ ਦੀ ਜੇਲ੍ਹ ‘ਚ ਬੰਦ ਹੈ। ਹਾਲਾਂਕਿ ਜੱਜ ਪਿਛਲੀ ਤਰੀਕ ‘ਤੇ ਛੁੱਟੀ ‘ਤੇ ਹੋਣ ਕਾਰਨ ਸੁਣਵਾਈ ਅੱਜ ਤੱਕ ਲਈ ਟਾਲ ਦਿੱਤੀ ਗਈ। ਇਸ ਦੇ ਨਾਲ ਹੀ ਜੇਕਰ ਪੁਲਿਸ ਅਧਿਕਾਰੀਆਂ ਦੀ ਮੰਨੀਏ ਤਾਂ ਮਾਮਲਾ ਕਾਫੀ ਮਜ਼ਬੂਤ ​​ਹੈ। ਪੁਲਿਸ ਤੱਥਾਂ ਸਮੇਤ ਆਪਣਾ ਪੱਖ ਪੇਸ਼ ਕਰੇਗੀ।

ਜ਼ਿਕਰਯੋਗ ਹੈ ਕਿ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਦਾ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਸੀ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਜਿਸ ‘ਚ ਲਾਰੇੈਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।

ਇਸ ਦੇ ਬਾਵਜੂਦ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਅਦਾਲਤ ‘ਚ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਵਿੱਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment