ਚੰਡੀਗੜ੍ਹ: ਪੰਜਾਬ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਮਾਲਵਿੰਦਰ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਦਾਇਰ ਨਿਯਮਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਸਰਕਾਰੀ ਵਕੀਲ ਨੇ ਕਿਹਾ ਕਿ ਮਾਲਵਿੰਦਰ ਸਿੱਧੂ ਨੇ ਅਹੁਦੇ ‘ਤੇ ਰਹਿੰਦਿਆਂ ਆਨ-ਡਿਊਟੀ ਅਫ਼ਸਰਾਂ ਨਾਲ ਮਾੜਾ ਵਤੀਰਾ ਕੀਤਾ ਅਤੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ, ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਮਾਲਵਿੰਦਰ ਸਿੱਧੂ ਨੂੰ ਮੋਹਾਲੀ ਪੁਲਿਸ ਨੇ 25 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ।
ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਨੇ ਉਹਨਾਂ ਖ਼ਿਲਾਫ਼ ਮੁਹਾਲੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਉਹਨਾਂ ‘ਤੇ ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ।
ਜਾਂਚ ‘ਚ ਪੈ ਸਕਦੀ ਰੁਕਾਵਟ
ਸਾਬਕਾ ਏਆਈਜੀ ਮਾਲਵਿੰਦਰ ਸਿੱਧੂ ਦੇ ਵਕੀਲ ਵੱਲੋਂ ਅਦਾਲਤ ਵਿੱਚ ਦਾਇਰ ਰੈਗੂਲਰ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਸਰਕਾਰੀ ਵਕੀਲ ਨੇ ਕਿਹਾ ਕਿ ਜੇਕਰ ਮਾਲਵਿੰਦਰ ਸਿੱਧੂ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਮਾਮਲੇ ਦੀ ਜਾਂਚ ਵਿੱਚ ਅੜਿੱਕਾ ਬਣ ਸਕਦੇ ਹਨ। ਇਸ ਲਈ ਉਹਨਾਂ ਨੂੰ ਨਿਯਮਤ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਸਿੱਧੂ ਦੇ ਵਕੀਲ ਨੇ ਕਾਫੀ ਦਲੀਲਾਂ ਦਿੱਤੀਆਂ ਪਰ ਸਰਕਾਰੀ ਵਕੀਲ ਦੀਆਂ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਰੈਗੂਲਰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।