ਸ਼ਿਮਲਾ: ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ, 6 ਬਾਗੀ ਕਾਂਗਰਸੀ ਅਤੇ 3 ਆਜ਼ਾਦ ਵਿਧਾਇਕ ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਇਨ੍ਹਾਂ ਸਾਰੀਆਂ 6 ਵਿਧਾਨ ਸਭਾਵਾਂ ਵਿੱਚ 1 ਜੂਨ ਨੂੰ ਚੋਣਾਂ ਹੋਣੀਆਂ ਹਨ।
ਅਯੋਗ ਕਰਾਰ ਦਿੱਤੇ ਗਏ ਤਿੰਨ ਆਜ਼ਾਦ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਇਨ੍ਹਾਂ 6 ਨੇਤਾਵਾਂ ਦੇ ਭਾਜਪਾ ‘ਚ ਸ਼ਾਮਲ ਹੋਣ ਕਾਰਨ ਹਿਮਾਚਲ ਸਰਕਾਰ ਖਤਰੇ ‘ਚ ਹੈ। ਜੇਕਰ ਇਹ ਸਾਰੇ ਆਗੂ ਭਾਜਪਾ ‘ਚ ਸ਼ਾਮਲ ਹੋ ਕੇ ਜ਼ਿਮਨੀ ਚੋਣਾਂ ‘ਚ ਜਿੱਤ ਦਰਜ ਕਰਦੇ ਹਨ ਤਾਂ ਭਾਜਪਾ ਅਤੇ ਕਾਂਗਰਸ ਬਰਾਬਰੀ ‘ਤੇ ਆ ਜਾਣਗੇ।
ਬਾਗੀ ਨੇਤਾ ਭਾਜਪਾ ‘ਚ ਸ਼ਾਮਲ
ਹਿਮਾਚਲ ਪ੍ਰਦੇਸ਼ ਦੇ 6 ਬਾਗੀ ਆਗੂ ਸੁਧੀਰ ਸ਼ਰਮਾ, ਰਵੀ ਠਾਕੁਰ, ਰਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੇਤਨਿਆ ਸ਼ਰਮਾ ਅਤੇ ਦਵਿੰਦਰ ਕੁਮਾਰ ਭੁੱਟੋ ਅਤੇ ਤਿੰਨ ਆਜ਼ਾਦ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਨੂੰ ਸਪੀਕਰ ਨੇ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਹਾਜ਼ਰ ਨਾ ਹੋਣ ਕਾਰਨ ਅਯੋਗ ਕਰਾਰ ਦਿੱਤਾ ਸੀ। ਚੋਣ ਕਮਿਸ਼ਨ ਨੇ ਉਨ੍ਹਾਂ ਦੇ ਹਲਕਿਆਂ ਲਈ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਤਿੰਨ ਆਜ਼ਾਦ ਵਿਧਾਇਕ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇ.ਐਲ. ਠਾਕੁਰ ਨੇ ਸ਼ੁੱਕਰਵਾਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਦੀਆਂ ਸੀਟਾਂ ‘ਤੇ ਵੀ ਜ਼ਿਮਨੀ ਚੋਣਾਂ ਹੋਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।