ਪੰਜਾਬ ‘ਚ ਅੱਜ ਤੋਂ ਕਣਕ ਦੀ ਖਰੀਦ, ਇੱਕ ਪਾਸੇ ਇਹਨਾਂ ਮੰਡੀਆਂ ਦੇ ਮਾੜੇ ਹਾਲ ਦੂਜੇ ਪਾਸੇ ਪੱਲੇਦਾਰਾਂ ਦਾ ਬਾਈਕਾਟ

Global Team
3 Min Read

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1 ਅਪਰੈਲ ਯਾਨੀ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇਗੀ। ਮੰਡੀ ਬੋਰਡ ਨੇ ਕਣਕ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਖਰੀਦ ਦਾ ਕੰਮ 45 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪਰ ਤੂਫਾਨ ਅਤੇ ਮੀਂਹ ਕਾਰਨ ਕਣਕ ਨੂੰ ਮੰਡੀ ਅਤੇ ਖਰੀਦ ਕੇਂਦਰ ਤੱਕ ਪਹੁੰਚਣ ਵਿੱਚ ਸਮਾਂ ਲੱਗ ਸਕਦਾ ਹੈ। ਇਸ ਦੇ ਨਾਲ ਹੀ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਲੇਦਾਰ ਮਜ਼ਦੂਰ ਯੂਨੀਅਨ ਨੇ ਸੂਬੇ ਭਰ ਵਿੱਚ ਕਣਕ ਦੀ ਲੋਡਿੰਗ ਅਤੇ ਅਨਲੋਡਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੈ।

ਕਣਕ ਦੀ ਖਰੀਦ ਲਈ ਸੰਗਰੂਰ ਵਿੱਚ 172 ਅਤੇ ਮਲੇਰਕੋਟਲਾ ਵਿੱਚ 46 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਆਰਜ਼ੀ ਖਰੀਦ ਕੇਂਦਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ। ਵਿਭਾਗ ਨੇ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 10.02 ਲੱਖ ਮੀਟ੍ਰਿਕ ਟਨ, ਬਠਿੰਡਾ, ਅੰਮ੍ਰਿਤਸਰ ਵਿੱਚ 8.50 ਲੱਖ, ਲੁਧਿਆਣਾ ਵਿੱਚ 8.13 ਲੱਖ, ਮੋਗਾ ਵਿੱਚ 6.92 ਲੱਖ, ਜਲੰਧਰ ਵਿੱਚ 5 ਲੱਖ, ਤਰਨਤਾਰਨ ਵਿੱਚ 4 ਲੱਖ, ਜਦਕਿ ਹੁਸ਼ਿਆਰਪੁਰ ‘ਚ 3 ਲੱਖ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ।ਪਨਸਪ, ਵੇਅਰਹਾਊਸ, ਮਾਰਕਫੈੱਡ, ਪਨਗ੍ਰੇਨ ਅਤੇ ਐਫਸੀਆਈ ਕਣਕ ਦੀ ਖਰੀਦ ਕਰਨਗੇ। ਸਰਕਾਰੀ ਰੇਟ 2275 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

ਕਈ ਮੰਡੀਆਂ ‘ਚ ਲੱਗੇ ਕੂੜੇ ਦੇ ਢੇਰ 

ਰੋਪੜ ਦੀ ਅਨਾਜ ਮੰਡੀ ਵਿੱਚ ਖਰੀਦ ਦੀਆਂ ਤਿਆਰੀਆਂ ਅਜੇ ਵੀ ਮੁਕੰਮਲ ਨਹੀਂ ਹੋਈਆਂ ਹਨ। ਮੰਡੀ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਪਾਣੀ ਖੜ੍ਹਾ ਹੈ। ਅਜਿਹਾ ਹੀ ਹਾਲ ਫ਼ਿਰੋਜ਼ਪੁਰ ਦੀ ਗੁਰੂਹਰਸਹਾਏ ਅਨਾਜ ਮੰਡੀ ਦਾ ਹੈ, ਹਾਲੇ ਤੱਕ ਕਣਕ ਦੀ ਖ਼ਰੀਦ ਲਈ ਠੋਸ ਪ੍ਰਬੰਧ ਨਹੀਂ ਕੀਤੇ ਗਏ ਹਨ। ਮੰਡੀ ਵਿੱਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਨਜ਼ਰ ਆਏ। ਕਈ ਥਾਵਾਂ ’ਤੇ ਗੰਦਾ ਪਾਣੀ ਜਮ੍ਹਾਂ ਹੋ ਗਿਆ ਹੈ। ਅਜਿਹੇ ‘ਚ ਜੇਕਰ ਕਿਸਾਨ ਫਸਲ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment