ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮੁਕਤਸਰ ਵਿੱਚ ਇੱਕ ਬੇਕਾਬੂ ਕਾਰ ਨੇ ਇੱਕ ਬਜ਼ੁਰਗ ਜੋੜੇ ਸਣਿੇ ਤਿੰਨ ਲੋਕਾਂ ਨੂੰ ਲਪੇਟ ‘ਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਨਾਲ ਟਕਰਾਉਣ ਤੋਂ ਬਾਅਦ ਪਤੀ-ਪਤਨੀ ਕਈ ਫੁੱਟ ਉੱਚੀ ਜਾ ਕੇ ਹੋਰ ਡਿੱਗ ਗਏ। ਇਸ ਤੋਂ ਇਲਾਵਾ ਕਾਰ ਨੇ ਇੱਕ ਬਾਈਕ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ ਅਤੇ ਫਿਰ ਹਸਪਤਾਲ ਦੀ ਪਾਰਕਿੰਗ ਵਿੱਚ ਜਾ ਵੜੀ। ਘਟਨਾ ਸ਼ਹਿਰ ਦੇ ਰੇਲਵੇ ਰੋਡ ਦੀ ਦੱਸੀ ਜਾ ਰਹੀ ਹੈ ਅਤੇ ਹੁਣ ਇਸ ਹਾਦਸੇ ਦੀਆਂ CCTV ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਦੇਖਕੇ ਹਰ ਕੋਈ ਹੈਰਾਨ ਰਹਿ ਗਿਆ ਹੈ।
ਹਾਦਸੇ ਤੋਂ ਬਾਅਦ ਪੁਲਸ ਕਾਰ ਦੇ ਮਾਲਕ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬਜ਼ੁਰਗ ਜੋੜਾ ਸੜਕ ਕਿਨਾਰੇ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਸਫ਼ੈਦ ਰੰਗ ਦੀ ਸੈਂਟਰੋ ਕਾਰ ਆਈ ਅਤੇ ਸਿੱਧੀ ਬਜ਼ੁਰਗ ਜੋੜੇ ਨੂੰ ਟੱਕਰ ਮਾਰ ਦਿੱਤੀ। ਇਸ ਬੇਕਾਬੂ ਹੋਈ ਕਾਰ ਪਹਿਲਾਂ ਤਾਂ ਇੱਕ ਮੋਟਰਸਾਇਕਲ ਸਵਾਰ ਨੂੰ ਆਪਣੇ ਲਪੇਟ ਵਿੱਚ ਲੈਂਦੀ ਹੈ ਅਤੇ ਉਸ ਤੋਂ ਬਾਅਦ ਬਜ਼ੁਰਗ ਜੋੜੇ ਨੂੰ ਆਪਣੀ ਲਪੇਟ ‘ਚ ਲੈ ਲੈਂਦੀ ਹੈ। ਇਹ ਟੱਕਰ ਐਨੀ ਜ਼ੋਰਦਾਰ ਸੀ ਕਿ ਦੋਵੇਂ ਬਜ਼ੁਰਗ ਕਾਰ ਤੋਂ ਕਈ ਫੁੱਟ ਦੂਰ ਜਾਕੇ ਡਿੱਗੇ।
ਇਸ ਭਿਆਨਕ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਜਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਦਾ ਕਾਰਨ ਡਰਾਇਵਰ ਵੱਲੋਂ ਕਾਰ ਦੇ ਬਰੇਕ ਲਗਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਪਰ ਉਸ ਦਾ ਪੈਰ ਬਰੇਕ ਦੀ ਥਾਂ ਰੇਸ ਤੇ ਚਲਾ ਗਿਆ। ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ। ਫਿਲਹਾਲ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।