ਨਿਊਜ਼ ਡੈਸਕ: ਪਾਕਿਸਤਾਨ ਤੋਂ ਮੁੜ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਵਿਸਾਖੀ ਮਨਾ ਰਹੇ ਇੱਕ ਸਿੱਖ ਨੂੰ ਨੰਗਾ ਕਰਕੇ ਉਸਦੀ ਬਹੁਤ ਹੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਕੱਟੜਪੰਥੀ ਗਰੁੱਪ ਤਹਿਰੀਕ-ਏ-ਲਬੈਕ ਪਾਕਿਸਤਾਨ (TLP) ਨੇ ਇਸ ਦੀ ਵੀਡੀਓ ਬਣਾਈ ਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤੀ। ਉੱਥੇ ਹੀ ਇਸ ਵੀਡੀਓ ਨੂੰ ਭਾਜਪਾ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕਰਕੇ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।
ਸਿਰਸਾ ਨੇ ਵੀਡੀਓ ਸਾਂਝੀ ਕਰਕੇ ਲਿਖਿਆ, ਪਾਕਿਸਤਾਨ ਵਿੱਚੋਂ ਇੱਕ ਕਰੂਰਤਾ ਵਾਲਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਸਿੱਖ ਵਿਅਕਤੀ ਨੂੰ ਨੰਗਾ ਕਰਕੇ ਪੱਗ ਲਾਹੀ ਗਈ ਤੇ ਪੈਰ ਬੰਨ੍ਹ ਕੇ ਸੋਟੀਆਂ ਨਾਲ ਕੁੱਟਿਆ ਗਿਆ। ਵੀਡੀਓ ਵਿੱਚ ਤਹਿਰੀਕ-ਏ-ਲਬੈਕ ਦਾ ਲੋਗੋ ਲੱਗਿਆ ਹੈ। ਮੈਨੂੰ ਦੱਸਿਆ ਗਿਆ ਹੈ ਕਿ TLP ਨੇ ਇਸ ਬੇਕਸੂਰ ਸਿੱਖ ਨੂੰ ਸਿਰਫ਼ ਇਸ ਲਈ ਕੁੱਟਿਆ ਗਿਆ ਹੈ ਕਿਉਂਕਿ ਉਹ ਵਿਸਾਖੀ ਮਨਾ ਰਿਹਾ ਸੀ।
ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ਉੱਤੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਨੂੰ ਟੈਗ ਕਰਦਿਆਂ ਲਿਖਿਆ, ਇਹ ਦੁਖਦ ਹੈ ਕਿ ਪਾਕਿਸਤਾਨ ਸਰਕਾਰ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਹਰ ਵਾਰ ਸਿੱਖਾਂ ਤੇ ਘੱਟ ਗਿਣਤੀਆਂ ਉੱਤੇ ਕੱਟੜਪੰਥੀਆਂ ਵੱਲੋਂ ਕੀਤੇ ਜਾਂਦੇ ਅੱਤਿਆਚਾਰਾਂ ਨੂੰ ਲੈ ਕੇ ਚੁੱਪ ਰਹਿੰਦੇ ਹਨ। ਸਿਰਸਾ ਨੇ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਚੁੱਕਣ ਲਈ ਕਿਹਾ ਹੈ।
This barbaric video of Pakistan showing a Sikh man stripped naked, legs tied, turban thrown & getting beaten with rods/sticks.
The video carries the logo of Tehreek e Labbaik Pakistan (TLP) party and I was told that TLP radicals attacked an innocent Sikh as he was celebrating the… pic.twitter.com/UVFwr0IhIw
— Manjinder Singh Sirsa (मोदी का परिवार) (@mssirsa) April 15, 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ। ਵੀਡੀਓ ਦੇ ਆਧਾਰ ਉੱਤੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਰਕਾਰ ਨੂੰ ਲਿਖੇਗੀ। ਪਾਕਿਸਤਾਨ ਵਿੱਚ ਸਿੱਖਾਂ ਤੇ ਘੱਟਗਿਣਤੀਆਂ ਨਾਲ ਅਜਿਹਾ ਵਿਵਹਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।