ਚੰਡੀਗੜ੍ਹ: ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?
ਤਾਨਾਸ਼ਾਹ ਸਰਕਾਰ ਦਾ ਅਰਵਿੰਦ ਕੇਜਰੀਵਾਲ ਜੀ ਪ੍ਰਤੀ ਰਵੱਈਆ ਦੇਖ ਕੇ ਅੱਖਾਂ ‘ਚ ਹੰਝੂ ਆ ਗਏ… ਜੇਲ੍ਹ ‘ਚ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹਾ… ਮੋਦੀ ਸਾਬ੍ਹ, ਕੀ ਲੋਕਾਂ ਨੂੰ ਚੰਗੇ ਹਸਪਤਾਲ, ਸ਼ਾਨਦਾਰ ਸਕੂਲ, ਫ੍ਰੀ ਬੱਸ ਯਾਤਰਾ, ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦੇਣਾ ਗੁਨਾਹ ਹੈ ?… pic.twitter.com/aDD58jjHro
— Bhagwant Mann (@BhagwantMann) April 16, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।