ਚੰਡੀਗੜ੍ਹ: ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਸਰਹੱਦ ’ਤੇ ਕੌਮੀ ਮਾਰਗ ਬੰਦ ਕਰਕੇ ਕਿਸਾਨ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ’ਤੇ ਬੈਠੇ ਹਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੱਥੋਪਾਈ ਹੋ ਗਈ। ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ ‘ਤੇ ਬੈਠ ਗਏ।
ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਣੇ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਵੀ ਉਹ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਮਿਲ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਰਿਹਾਈ ਨਾਂ ਕੀਤੀ ਤਾਂ ਉਹ ਪਟੜੀਆਂ ‘ਤੇ ਉਤਰ ਆਏ।
ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ।
ਡੱਲੇਵਾਲ ਨੇ ਕਿਹਾ- ਰਿਹਾਈ ਹੋਣ ਤੱਕ ਟਰੈਕ ਨਹੀਂ ਛੱਡਾਂਗੇ
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ। ਸਾਡਾ ਕਿਸਾਨ ਮਿੱਤਰ ਜੇਲ੍ਹ ਵਿੱਚ ਮਰਨਵਰਤ ‘ਤੇ ਬੈਠਾ ਹੈ। ਅਸੀਂ ਉਦੋਂ ਤੱਕ ਟ੍ਰੈਕ ਖਾਲੀ ਨਹੀਂ ਕਰਾਂਗੇ ਜਦੋਂ ਤੱਕ ਸਰਕਾਰ ਉਸ ਨੂੰ ਰਿਹਾਅ ਨਹੀਂ ਕਰਦੀ। ਜੇਕਰ ਸਰਕਾਰ ਹੁਣੇ ਉਹਨਾ ਨੂੰ ਰਿਹਾਅ ਕਰਦੀ ਹੈ ਤਾਂ ਅਸੀਂ 10 ਮਿੰਟਾਂ ਵਿੱਚ ਚਲੇ ਜਾਵਾਂਗੇ।
ਡੱਲੇਵਾਲ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਸਾਡਾ ਦੋਸਤ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ, ਲੋਕਾਂ ਨੂੰ ਇਸ ਵਿੱਚ ਸਾਡਾ ਸਾਥ ਦੇਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।