ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਪ੍ਰਚਾਰ ਬੁੱਧਵਾਰ ਨੂੰ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਵੋਟਿੰਗ ਤੋਂ 48 ਘੰਟੇ ਪਹਿਲਾਂ ਜਨਤਕ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀ ਕੱਢਣ ‘ਤੇ ਪਾਬੰਦੀ ਰਹੇਗੀ। ਚੋਣ ਪ੍ਰਚਾਰ ਦੇ ਆਖਰੀ ਦਿਨ ਪੀਐਮ ਮੋਦੀ, ਅਮਿਤ ਸ਼ਾਹ, ਰਾਹੁਲ ਗਾਂਧੀ ਚੋਣ ਲੜਾਈ ਜਿੱਤਣ ਲਈ ਆਪਣੀ ਪੂਰੀ ਤਾਕਤ ਲਗਾਉਣਗੇ। ਪਹਿਲੇ ਪੜਾਅ ਹੇਠ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।
ਚੋਣ ਕਮਿਸ਼ਨ ਵੱਲੋਂ ਪਹਿਲੇ ਪੜਾਅ ਦੀ ਵੋਟਿੰਗ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਵੇਰੇ 6 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। ਪਹਿਲੇ ਪੜਾਅ ਦੀਆਂ 102 ਸੀਟਾਂ ਵਿੱਚੋਂ ਤਾਮਿਲਨਾਡੂ ਵਿੱਚ ਸਭ ਤੋਂ ਵੱਧ 39 ਸੀਟਾਂ ਹਨ, ਜਿੱਥੇ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਦੇ ਨਾਲ ਹੀ ਰਾਜਸਥਾਨ ਤੋਂ 12, ਉੱਤਰ ਪ੍ਰਦੇਸ਼ ਤੋਂ 8, ਉੱਤਰਾਖੰਡ ਤੋਂ 5, ਅਰੁਣਾਚਲ ਪ੍ਰਦੇਸ਼ ਤੋਂ 2, ਬਿਹਾਰ ਤੋਂ 4, ਛੱਤੀਸਗੜ੍ਹ ਤੋਂ 1, ਅਸਾਮ ਤੋਂ 4, ਮੱਧ ਪ੍ਰਦੇਸ਼ ਤੋਂ 6, ਮਹਾਰਾਸ਼ਟਰ ਤੋਂ 5, ਮਨੀਪੁਰ ਤੋਂ 2, ਮੇਘਾਲਿਆ ਤੋਂ 2, ਮਿਜ਼ੋਰਮ ਤੋਂ 2, ਤ੍ਰਿਪੁਰਾ ਦੀ 1, ਪੱਛਮੀ ਬੰਗਾਲ ਦੀ 3, ਜੰਮੂ-ਕਸ਼ਮੀਰ, ਅੰਡੇਮਾਨ ਨਿਕੋਬਾਰ, ਲਕਸ਼ਦੀਪ ਅਤੇ ਪੁਡੂਚੇਰੀ ਦੀ ਇਕ ਸੀਟ ‘ਤੇ ਵੋਟਿੰਗ ਹੋਵੇਗੀ।
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਪ੍ਰਿਅੰਕਾ ਗਾਂਧੀ ਪੱਛਮੀ ਯੂਪੀ ਦੇ ਸਹਾਰਨਪੁਰ ਵਿੱਚ ਰੋਡ ਸ਼ੋਅ ਕਰੇਗੀ। ਪਹਿਲੇ ਪੜਾਅ ‘ਚ ਪੱਛਮੀ ਉੱਤਰ ਪ੍ਰਦੇਸ਼ ‘ਚ ਕਾਂਗਰਸ ਅੱਠ ‘ਚੋਂ ਸਿਰਫ ਇਕ ਸੀਟ ‘ਤੇ ਚੋਣ ਲੜ ਰਹੀ ਹੈ। ਇਸ ਸੀਟ ‘ਤੇ ਕਾਂਗਰਸ ਉਮੀਦਵਾਰ ਇਮਰਾਨ ਮਸੂਦ ਦਾ ਮੁਕਾਬਲਾ ਭਾਜਪਾ ਦੇ ਰਾਘਵ ਲਖਨਪਾਲ ਅਤੇ ਬਸਪਾ ਦੇ ਮਾਜਿਦ ਅਲੀ ਨਾਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।