ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤੇਜਿੰਦਰ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਪਾਸੇ ਕਰ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ।
ਖਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਕਰਮਜੀਤ ਕੌਰ ਚੌਧਰੀ ਦੇ ਪਤੀ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ ‘ਚ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ ਪਰ ਉਹ ‘ਆਪ’ ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ। ਹਾਲਾਂਕਿ ਹੁਣ ਸੁਸ਼ੀਲ ਰਿੰਕੂ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ- ਅਸੀਂ ਦੋਵਾਂ ਨੇਤਾਵਾਂ ਦਾ ਸਵਾਗਤ ਕਰਦੇ ਹਾਂ। ਦੋਹਾਂ ਨੇਤਾਵਾਂ ਤੋਂ ਭਾਜਪਾ ਨੂੰ ਕਾਫੀ ਤਾਕਤ ਮਿਲੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।