ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਤਹਿਤ ਦੂਜੇ ਗੇੜ ਦੀਆਂ ਵੋਟਾਂ ਸ਼ੁੱਕਰਵਾਰ ਯਾਨੀ 26 ਅਪ੍ਰੈਲ ਨੂੰ ਦੇਸ਼ ਦੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਪੈਣਗੀਆਂ। ਇਸ ਤੋਂ ਪਹਿਲਾਂ 19 ਅਪ੍ਰੈੱਲ ਨੂੰ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋਈ ਸੀ। ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ’ਚ ਹੋਣ ਵਾਲੀਆਂ 13 ਸੂਬਿਆਂ ਦੀਆਂ 88 ਸੀਟਾਂ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਬੁੱਧਵਾਰ ਸ਼ਾਮ ਨੂੰ ਬੰਦ ਹੋ ਗਿਆ। ਹੁਣ ਇਨ੍ਹਾਂ ਲੋਕ ਸਭਾ ਸੀਟਾਂ ਦੇ ਵੋਟਰ 26 ਅਪ੍ਰੈਲ ਨੂੰ 1206 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਚੋਣ ਕਮਿਸ਼ਨ ਵੱਲੋਂ 9 ਅਪ੍ਰੈਲ ਨੂੰ ਜਾਰੀ ਕੀਤੇ ਗਏ ਬਿਆਨ ਮੁਤਾਬਕ ਇਨ੍ਹਾਂ ਸਾਰੇ ਸੂਬਿਆਂ ਵਿਚ ਕੁੱਲ 2633 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿਚੋਂ 1428 ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ ਸਹੀ ਪਾਏ ਗਏ ਅਤੇ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਮਗਰੋਂ ਹੁਣ ਕੁੱਲ 1206 ਉਮੀਦਵਾਰ ਮੈਦਾਨ ਵਿਚ ਬਚੇ ਹਨ।
26 ਅਪ੍ਰੈਲ ਨੂੰ ਆਸਾਮ ਅਤੇ ਬਿਹਾਰ ਤੋਂ 5-5, ਛੱਤੀਸਗੜ੍ਹ ਤੋਂ 3, ਜੰਮੂ-ਕਸ਼ਮੀਰ ਤੋਂ 1, ਕਰਨਾਟਕ ਤੋਂ 14, ਕੇਰਲ ਤੋਂ 20, ਮੱਧ ਪ੍ਰਦੇਸ਼ ਤੋਂ 7, ਮਹਾਰਾਸ਼ਟਰ ਤੋਂ 8, ਮਣੀਪੁਰ ਤੋਂ 1, ਰਾਜਸਥਾਨ ਤੋਂ 13, ਤ੍ਰਿਪੁਰਾ ਤੋਂ ਇਕ, ਉੱਤਰ ਪ੍ਰਦੇਸ਼ ਦੀਆਂ 8 ਲੋਕ ਸਭਾ ਸੀਟਾਂ ਅਤੇ ਪੱਛਮੀ ਬੰਗਾਲ ਦੀਆਂ 3 ਲੋਕ ਸਭਾ ਸੀਟਾਂ ’ਤੇ ਵੋਟਾਂ ਪੈਣਗੀਆਂ। ਦੱਸ ਦੇਈਏ ਕਿ ਪਹਿਲੇ ਗੇੜ ਦੀਆਂ ਚੋਣਾਂ ਵਿਚ 65 ਫ਼ੀਸਦੀ ਵੋਟਾਂ ਪਈਆਂ ਸਨ। ਇਸ ਲਈ ਵੋਟਿੰਗ ਫ਼ੀਸਦੀ ਵਧਾਉਣਾ ਵੀ ਇਕ ਵੱਡੀ ਚੁਣੌਤੀ ਹੋਵੇਗੀ। ਸਾਲ 2019 ਵਿਚ NDA ਨੇ 88 ਸੀਟਾਂ ਵਿਚੋਂ 55 ਤੋਂ ਵੱਧ ਸੀਟਾਂ ਜਿੱਤੀਆਂ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।