ਨਵੀਂ ਦਿੱਲੀ: ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਮੁਤਾਬਕ ਸੁਨੀਤਾ ਕੇਜਰੀਵਾਲ ਨੂੰ ਸੋਮਵਾਰ ਨੂੰ ਆਪਣੇ ਪਤੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਗਈ। ਜੇਲ੍ਹ ‘ਚ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਆਤਿਸ਼ੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਜਦੋਂ ਮੁੱਖ ਮੰਤਰੀ ਕੇਜਰੀਵਾਲ ਤੋਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਗੱਲ ਕਰਨ ਦੀ ਬਜਾਏ ਇਹ ਸਵਾਲ ਕੀਤਾ ਕਿ ਕੀ ਸਕੂਲੀ ਬੱਚਿਆਂ ਨੂੰ ਕਿਤਾਬਾਂ ਮਿਲ ਰਹੀਆਂ ਹਨ? ਕੀ ਮੁਹੱਲਾ ਕਲੀਨਿਕ ਵਿਚ ਦਵਾਈਆਂ ਪਹੁੰਚ ਰਹੀਆਂ ਹਨ? ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਦੀ ਬਹੁਤ ਚਿੰਤਾ ਹੈ।
ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਨੇ ਮੈਨੂੰ ਕਿਹਾ ਹੈ ਕਿ ਦਿੱਲੀ ਵਾਲਿਆਂ ਨੂੰ ਪਾਣੀ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਗਰਮੀਆਂ ਆ ਰਹੀਆਂ ਹਨ, ਦਿੱਲੀ ਦੀ ਜਨਤਾ ਨੂੰ ਪਾਣੀ ਮਿਲਦਾ ਰਹੇ। ਆਤਿਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਤੋਂ ਇੰਨੀ ਪਰੇਸ਼ਾਨੀ ਹੈ ਕਿ ਉਹ ਹਰ ਰੋਜ਼ ਨਵੇਂ ਕਾਨੂੰਨ ਬਣਾ ਦਿੰਦੀ ਹੈ। ਆਤਿਸ਼ੀ ਨੇ ਇਹ ਸਵਾਲ ਵੀ ਉਠਾਇਆ ਕਿ ਸੁਨੀਤਾ ਕੇਜਰੀਵਾਲ ਨੂੰ ਸ਼ੁਰੂ ਵਿਚ ਮਿਲਣ ਤੋਂ ਕਿਉਂ ਇਨਕਾਰ ਕਰ ਦਿੱਤਾ ਗਿਆ।
‘ਆਪ’ ਪਾਰਟੀ ਨੇ ਦਾਅਵਾ ਕੀਤਾ ਕਿ ਪਹਿਲਾਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਆਗਿਆ ਨਹੀਂ ਦਿੱਤੀ ਸੀ। ‘ਆਪ’ ਪਾਰਟੀ ਨੇ ਐਤਵਾਰ ਨੂੰ ਕਿਹਾ ਸੀ ਕਿ ਜੇਲ੍ਹ ਅਧਿਕਾਰੀਆਂ ਨੇ ਸੁਨੀਤਾ ਕੇਜਰੀਵਾਲ ਨੂੰ ਮੁੱਖ ਮੰਤਰੀ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ ਹੈ। ਜਿਸ ਤੋਂ ਬਾਅਦ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।