ਨਵੀਂ ਦਿੱਲੀ: ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ। ਖਬਰਾਂ ਮੁਤਾਬਕ ਇਹ ਧਮਕੀ ਉਸੇ ਈ-ਮੇਲ ਤੋਂ ਭੇਜੀ ਗਈ ਹੈ। ਅੱਜ ਸਵੇਰੇ 4 ਵਜੇ ਈ-ਮੇਲ ਭੇਜੀ ਗਈ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਭੇਜੀਆਂ ਗਈਆਂ ਹਨ, ਉਨ੍ਹਾਂ ਵਿੱਚ ਹੁਣ ਤੱਕ ਡੀਪੀਐਸ ਦਵਾਰਕਾ, ਡੀਪੀਐਸ ਵਸੰਤ ਕੁੰਜ, ਡੀਪੀਐਸ ਨੋਇਡਾ, ਮਦਰ ਮੈਰੀ ਸਕੂਲ ਮਯੂਰ ਵਿਹਾਰ, ਸੰਸਕ੍ਰਿਤੀ ਸਕੂਲ, ਡੀਏਵੀ ਸਾਊਥ ਵੈਸਟ ਅਤੇ ਅਮੀਟੀ ਸਾਕੇਤ ਦੇ ਨਾਮ ਸਾਹਮਣੇ ਆਏ ਹਨ।
ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਫਾਇਰ ਬ੍ਰਿਗੇਡ ਸਾਰੇ ਸਕੂਲਾਂ ਵਿੱਚ ਪਹੁੰਚ ਗਏ ਹਨ। ਬੰਬ ਦੀ ਭਾਲ ਕੀਤੀ ਜਾ ਰਹੀ ਹੈ। ਈਮੇਲ ਭੇਜਣ ਵਾਲੇ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਦਿੱਲੀ ਪਬਲਿਕ ਸਕੂਲ, ਦਵਾਰਕਾ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਏ ਹਨ। ਖੋਜ ਜਾਰੀ ਹੈ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਬੰਬ ਦੀ ਖਬਰ ਨੂੰ ਲੈ ਕੇ ਦਿੱਲੀ ਦੇ ਕਈ ਮਸ਼ਹੂਰ ਸਕੂਲਾਂ ‘ਚ ਮੌਕ ਡਰਿੱਲ ਚੱਲ ਰਹੀ ਹੈ। ਨਵੀਂ ਦਿੱਲੀ ਦੇ ਸੰਸਕ੍ਰਿਤੀ ਸਕੂਲ ਵਿੱਚ ਵੀ ਬੰਬ ਦੀ ਕਾਲ ਮਿਲੀ ਹੈ। ਇੱਥੇ ਈ-ਮੇਲ ਰਾਹੀਂ ਬੰਬ ਦੀ ਕਾਲ ਵੀ ਆਈ ਹੈ। ਸੰਸਕ੍ਰਿਤੀ ਦਿੱਲੀ ਦੇ ਸਭ ਤੋਂ ਹਾਈ ਪ੍ਰੋਫਾਈਲ ਸਕੂਲਾਂ ਵਿੱਚੋਂ ਇੱਕ ਹੈ। ਸਕੂਲ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।