ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਹੈ। ਦੱਸ ਦਈਏ ਕਿ ਡਾ. ਲਖਬੀਰ ਸਿੰਘ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ।
ਉੱਥੇ ਹੀ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੁੰਦਿਆਂ ਹੀ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਮਿਲਾਵਟਖੋਰੀ ਵਿਰੁੱਧ ਆਪਣੀ ਮੁਹਿੰਮ ਲਈ ਪ੍ਰਸਿੱਧ ਸਨ।
ਇਸ ਤੋਂ ਪਹਿਲਾਂ ਡਾ. ਲਖਬੀਰ ਸਿੰਘ ਨੇ ਆਪਣੀ ਨੌਕਰੀ ਦੌਰਾਨ ਵੀਆਰਐਸ ਲੈ ਲਈ ਸੀ। ਉਸ ਸਮੇਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੌਰਾਨ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਹਲਾਂਕਿ ਅਕਾਲੀ ਦਲ ਨੇ ਉਹਨਾਂ ਨੂੰ ਕਿਸੇ ਵੀ ਜਗ੍ਹਾ ਤੋਂ ਟਿਕਟ ਨਹੀਂ ਦਿੱਤੀ। ਜਿਸ ਕਾਰਨ ਉਹ ਹੁਣ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।