ਸਿੱਧੂ ਮੂਸੇ ਵਾਲਾ ਦੇ ਮਾਪੇ ਨਿੱਕੇ ਸਿੱਧੂ ਨੂੰ ਪਹਿਲੀ ਵਾਰ ਮੱਥਾ ਟਿਕਾਉਣ ਪੁੱਜੇ ਸ੍ਰੀ ਦਰਬਾਰ ਸਾਹਿਬ

Global Team
1 Min Read

ਅੰਮ੍ਰਿਤਸਰ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵ ਜਨਮੇ ਬੱਚੇ ਛੋਟੇ ਸਿੱਧੂ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟਿਕਾਉਣ ਪੁੱਜੇ। ਬਾਅਦ ਵਿਚ ਗੱਲਬਾਤ ਕਰਦਿਆਂ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਸਰਕਾਰ ਦੀ ਅਣਗਹਿਲੀ ਕਰਕੇ ਹੀ ਮੇਰਾ ਪੁੱਤਰ ਮੌਤ ਦੇ ਮੂੰਹ ਜਾ ਪਿਆ ਸੀ। ਜਿਸ ਬਾਰੇ ਆਪ ਸਰਕਾਰ ਨੇ ਅਦਾਲਤ ਵਿਚ ਦਿੱਤੇ ਹਲਫ਼ਨਾਮੇ ਵਿਚ ਮੰਨਿਆ ਵੀ ਹੈ।

 

ਚੋਣ ਨਾ ਲੜਨ ਸੰਬੰਧੀ ਪੁੱਛੇ ਜਾਣ ’ਤੇ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪਰਿਵਾਰਿਕ ਜ਼ਿੰਮੇਵਾਰੀਆਂ ਕਾਰਨ ਉਹ ਖੁਦ ਚੋਣ ਨਹੀਂ ਲੜ ਰਹੇ ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਉਹ ਹੋਰ ਉਮੀਦਵਾਰਾਂ ਨੂੰ ਜ਼ਰੂਰ ਸਮਰਥਨ ਦੇਣਗੇ। ਸਿੱਧੂ ਪਰਿਵਾਰ ਵੱਡੀ ਗਿਣਤੀ ਵਿਚ ਨਿੱਜੀ ਸੁਰੱਖਿਆ ਕਰਮੀਆਂ ਸਮੇਤ ਦਰਸ਼ਨ ਕਰਨ ਆਇਆ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment