ਪੰਜਾਬ ‘ਚ ਨਾਮਜ਼ਦਗੀਆਂ ਭਰਨ ਦੇ 2 ਦਿਨ ਬਾਕੀ, ਅੱਜ ਭਾਜਪਾ ਦੇ ਇਹ ਲੀਡਰ ਦਾਖਲ ਕਰਨਗੇ ਕਾਗਜ਼

Global Team
1 Min Read

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਅੱਜ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਮਜ਼ਦਗੀ ਦਾਖ਼ਲ ਕਰਨਗੇ।

ਅੰਮ੍ਰਿਤਸਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਕਰਨਗੇ ਨਾਮਜ਼ਦਗੀ। ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਇਸੇ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ।

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਨਾਲ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ। ਸੰਗਰੂਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਮੌਜੂਦ ਰਹਿਣਗੇ।

ਫ਼ਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਮੌਜੂਦ ਹੋਣਗੇ। ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕੀ ਵੀ ਨਾਮਜ਼ਦਗੀ ਦਾਖ਼ਲ ਕਰਨਗੇ। ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਵੀ ਨਾਮਜ਼ਦਗੀ ਦਾਖ਼ਲ ਕਰਨਗੇ।

Share This Article
Leave a Comment