ਅੰਮ੍ਰਿਤਸਰ: ਅਟਾਰੀ ਵਗਾਹਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਬੀਐਸਐਫ ਵੱਲੋਂ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਅਟਾਰੀ ਵਾਘਾ ਸਰਹੱਦ ਉੱਤੇ ਰਿਟਰੀਟ ਸੈਰੇਮਨੀ ਵੇਖਣ ਆਉਣ ਵਾਲੇ ਸੈਲਾਨੀਆਂ ਦੇ ਲਈ ਸਮੇਂ ਵਿੱਚ ਬਦਲਾਅ ਕੀਤਾ ਹੈ। ਬੀਐਸਐਫ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਜਿਹੜੇ ਰਿਟਰੀਟ ਸੈਰਾਮਨੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ ਛੇ ਵਜੇ ਤੱਕ ਦਿੱਤਾ ਗਿਆ ਹੈ। ਹਰ ਰੋਜ਼ ਹਜ਼ਾਰਾਂ ਸੈਲਾਨੀ ਵਾਗਾ ਸਰਹੱਦ ਤੇ ਰਿਟਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ ।
ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਂਕੀ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਮੁਲਕਾਂ ਦੀਆਂ ਬੀਐੱਸਐੱਫ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਰੋਜ਼ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਪਰੇਡ ਹੁੰਦੀ ਹੈ ਦਰਅਸਲ ਹੁਣ ਇਸ ਦਾ ਸਮਾਂ ਤਬਦੀਲ ਹੋ ਗਿਆ ਹੈ। ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵੱਲੋਂ ਮੌਸਮ ਦੇ ਬਦਲਾਅ ਦੇ ਮੱਦੇਨਜ਼ਰ ਆਪਸੀ ਸਹਿਮਤੀ ਨਾਲ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਹੁਣ ਭਾਰਤੀ ਸਮੇਂ ਅਨੁਸਾਰ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਰੀਟਰੀਟ ਸ਼ਾਮ 5:30 ਹੁੰਦੀ ਸੀ। ਸੀਮਾ ਸੁਰੱਖਿਆ ਬਲ ਵੱਲੋਂ ਦੇਸ਼-ਵਿਦੇਸ਼ ਦੇ ਸੈਲਾਨੀਆਂ ਨੂੰ ਸੂਚਿਤ ਕੀਤਾ ਹੈ ਕਿ ਹੁਣ ਉਹ ਝੰਡਾ ਉਤਾਰਨ ਦੀ ਰਸਮ ਪਰੇਡ ਵੇਖਣ ਲਈ ਨਿਸ਼ਚਿਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ ਵਿਖੇ ਪਹੁੰਚਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।