ਹੁਸ਼ਿਆਰਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਹ ਫਤਿਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ ‘ਚ ਹੋ ਰਹੀ ਹੈ। ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਛੋਟੀ ਕਾਸ਼ੀ ਵਜੋਂ ਜਾਣਿਆ ਜਾਂਦਾ ਹੈ। ਮੈਂ ਪੂਰੀ ਇਮਾਨਦਾਰੀ ਨਾਲ ਦੇਸ਼ ਸੇਵਾ ਵਿਚ ਜੁੱਟਿਆ ਹੋਇਆਂ ਹਾਂ। ਉਨ੍ਹਾਂ ਅੱਗੇ ਕਿਹਾ ਕਿ 4 ਜੂਨ ਨੂੰ ਪੂਰਨ ਬਹੁਮਤ ਵਾਲੀ ਸਰਕਾਰ ਆਪਣੀ ਹੈਟ੍ਰਿਕ ਲਗਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਉਹ ਦਮਦਾਰ ਸਰਕਾਰ ਹੈ ਜੋ ਦੁਸ਼ਮਣ ਨੂੰ ਉਸ ਦੇ ਘਰ ਵਿਚ ਵੜ ਕੇ ਮਾਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੀ ਬੋਲ ਰਿਹਾ ਹੈ ਕਿ ਇਸ ਵਾਰ ਮੋਦੀ ਸਰਕਾਰ 400 ਦੇ ਪਾਰ।
ਇਸ ਤੋਂ ਪਹਿਲਾਂ ਮੋਦੀ ਪੰਜਾਬ ਦੇ ਪਟਿਆਲਾ, ਜਲੰਧਰ ਅਤੇ ਗੁਰਦਾਸਪੁਰ ਵਿੱਚ ਰੈਲੀਆਂ ਕਰ ਚੁੱਕੇ ਹਨ। ਇਸ ਰੈਲੀ ਤੋਂ ਬਾਅਦ ਉਹ ਕੰਨਿਆਕੁਮਾਰੀ ਲਈ ਮੈਡੀਟੇਸ਼ਨ ਲਈ ਰਵਾਨਾ ਹੋਣਗੇ। ਇੱਥੇ ਉਹ ਰੌਕ ਮੈਮੋਰੀਅਲ ਦਾ ਦੌਰਾ ਕਰਨਗੇ ਅਤੇ ਮਨਨ ਕਰਨਗੇ। ਸਵਾਮੀ ਵਿਵੇਕਾਨੰਦ ਨੇ ਵੀ ਇੱਥੇ ਸਿਮਰਨ ਕੀਤਾ। ਉਹ 1 ਜੂਨ ਨੂੰ ਵੋਟਾਂ ਦੀ ਗਿਣਤੀ ਤੱਕ ਉੱਥੇ ਹੀ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।