ਜ਼ਿਲ੍ਹਾ ਲੁਧਿਆਣਾ ‘ਚ ਦੂਜੇ ਦਿਨ ਹੋਈ ਬੇਅਦਬੀ, ਅਗਨ ਭੇਟ ਕਰ ਨਹਿਰ ‘ਚ ਸੁੱਟੇ ਗੁਟਕਾ ਸਾਹਿਬ ਦੇ ਅੰਗ

Global Team
2 Min Read

ਸਮਰਾਲਾ: ਸਮਰਾਲਾ ਇਲਾਕੇ ‘ਚ ਲਗਾਤਾਰ ਦੂਜੇ ਦਿਨ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਅੱਜ ਸਮਰਾਲਾ ਦੇ ਨੇੜਲੇ ਪਿੰਡ ਬੰਬਾ ਦੇ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਜੀ ਨੂੰ ਅਗਨ ਭੇਟ ਕਰ ਨੀਲੋ ਨਹਿਰ ਦੇ ਵਿਚ ਜਲ ਪ੍ਰਵਾਹ ਕੀਤਾ ਗਿਆ ਅਤੇ ਬਾਅਦ ਦੇ ਵਿਚ ਘਰ ਵਿਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਆਪਣੇ ਘਰ ਦੀ ਛੱਤ ਉੱਤੇ ਸੁੱਟ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਸਤਿਕਾਰ ਕਮੇਟੀ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘਾਂ ਵੱਲੋਂ ਮੌਕੇ ‘ਤੇ ਜਾ ਕੇ ਪੜਤਾਲ ਕੀਤੀ ਗਈ ਅਤੇ ਸਮਰਾਲਾ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਸਮਰਾਲਾ ਪੁਲਸ ਵੱਲੋਂ ਉਕਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਮੁਕਦਮਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਬੰਬਾਂ ਦੇ ਨਿਵਾਸੀ ਟਹਿਲ ਸਿੰਘ, ਸਰਬਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ ਜੋ ਬਹੁਤ ਦੁਖਦਾਇਕ ਹੈ। ਇਨ੍ਹਾਂ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਟ ਕਰ ਨੀਲੋ ਨਹਿਰ ਦੇ ਵਿਚ ਜਲ ਪ੍ਰਵਾਹ ਕਰ ਦਿੱਤਾ ਗਿਆ ਤੇ ਬਾਅਦ ਦੇ ਵਿਚ ਘਰ ਵਿਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਘਰ ਦੀ ਛੱਤ ‘ਤੇ ਸੁੱਟ ਦਿੱਤਾ ਗਿਆ। ਇਸ ਬਾਬਤ ਜਦੋਂ ਆਲੇ-ਦੁਆਲੇ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੀ ਬਹਿਸ ਹੋ ਗਈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਬਾਰੇ ਲੋਕਲ ਗੁਰਦੁਆਰਾ ਕਮੇਟੀ ਨੂੰ ਪਤਾ ਸੀ, ਪਰ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਨਹੀਂ ਦੱਸਿਆ, ਇਸ ਲਈ ਉਨ੍ਹਾਂ ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਕਾਰਵਾਈ ਦੀ ਮੰਗ ਕੀਤੀ।

Share This Article
Leave a Comment