ਜਲੰਧਰ: ਪੰਜਾਬ ਦੀ ਜਲੰਧਰ ਸੀਟ ‘ਤੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਲਗਭਗ ਜਿੱਤ ਚੁੱਕੇ ਹਨ, ਬੱਸ ਹੁਣ ਰਸਮੀ ਐਲਾਨ ਹੋਣਾ ਬਾਕੀ ਹੈ। ਚਰਨਜੀਤ ਚੰਨੀ ਰੁਝਾਨਾਂ ਦੀ ਸ਼ੁਰੂਆਤ ਤੋਂ ਹੀ ਵੱਡੇ ਫਰਕ ਨਾਲ ਅੱਗੇ ਰਹੇ। ਜਦ ਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਕਾਫੀ ਫਰਕ ਨਾਲ ਪਿੱਛੇ ਰਹੇ।
ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਜਾਣਾ ਮਹਿੰਗਾ ਪਿਆ ਹੈ। ਸੁਸ਼ੀਲ ਕੁਮਾਰ ਰਿੰਕੂ ਕੁਝ ਸਮਾਂ ਪਹਿਲਾਂ ਹੀ ਜਲੰਧਰ ਤੋਂ ਚੰਗੇ ਫਰਕ ਨਾਲ ਜਿੱਤੇ ਸਨ ਪਰ ਇਸ ਵਾਰ ਵੋਟਰ ਉਨ੍ਹਾਂ ਨੂੰ ਦੂਜਾ ਮੌਕਾ ਨਹੀਂ ਦੇ ਰਹੇ।
ਇਸ ਸਮੇਂ ਸਭ ਦੀਆਂ ਨਜ਼ਰ ਪੰਥਕ ਹਲਕੇ ਖਡੂਰ ਸਾਹਿਬ ਉਤੇ ਟਿਕੀਆਂ ਹੋਈਆਂ ਹਨ। ਇਥੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਕਾਫੀ ਅੱਗੇ ਚੱਲ ਰਹੇ ਹਨ।
01:05 PM ਤੱਕ ਦੇ ਰੁਝਾਨ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।