ਨਿਊਜ਼ ਡੈਸਕ: ਲੋਕ ਸਭਾ ਚੋਣਾਂ 2024 ਲਈ ਵਾਰਾਣਸੀ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 6,12,970 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਉਮੀਦਵਾਰ ਅਜੇ ਰਾਏ ਨੂੰ ਪਛਾੜ ਦਿੱਤਾ ਹੈ, ਉਨ੍ਹਾਂ ਨੂੰ 4,60,457 ਵੋਟਾਂ ਮਿਲੀਆਂ ਹਨ। ਵਾਰਾਣਸੀ ਉੱਤਰ ਪ੍ਰਦੇਸ਼ ਦੀਆਂ ਚਰਚਿੱਤ ਸੀਟਾਂ ਵਿਚੋਂ ਇਕ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਤੀਜੀ ਵਾਰ ਇੱਥੋਂ ਚੋਣ ਲੜ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਅਮਿਤ ਸ਼ਾਹ ਨੇ ਇਕ ਵਾਰ ਫਿਰ ਗੁਜਰਾਤ ਦੀ ਗਾਂਧੀਨਗਰ ਸੀਟ ਤੋਂ ਚੋਣ ਲੜੀ ਹੈ। ਭਾਵੇਂ ਪੂਰਾ ਗੁਜਰਾਤ ਭਾਜਪਾ ਦਾ ਗੜ੍ਹ ਹੈ ਪਰ ਇੱਥੋਂ ਦੀ ਗਾਂਧੀਨਗਰ ਸੀਟ ਭਾਜਪਾ ਲਈ ਸਭ ਤੋਂ ਸੁਰੱਖਿਅਤ ਸੀਟ ਮੰਨੀ ਜਾਂਦੀ ਹੈ। ਅਮਿਤ ਸ਼ਾਹ ਨੇ 1010972 ਵੋਟਾਂ ਹਾਸਲ ਕਰਦੇ ਹੋਏ ਕਾਗਂਰਸ ਪਾਰਟੀ ਦੀ ਸੋਨਲ ਪਟੇਲ ਨੂੰ 744716 ਵੋਟਾਂ ਨਾਲ ਪਛਾੜਿਆ ਹੈ।
ਇਸ ਸ਼ਹਿਰੀ ਹਲਕੇ ਦੀ ਪ੍ਰਤੀਨਿਧਤਾ ਲਾਲ ਕ੍ਰਿਸ਼ਨ ਅਡਵਾਨੀ ਅਤੇ ਅਟਲ ਬਿਹਾਰੀ ਵਾਜਪਾਈ ਵਰਗੇ ਭਾਜਪਾ ਦੇ ਦਿੱਗਜ ਨੇਤਾਵਾਂ ਨੇ ਕੀਤੀ ਹੈ। ਅਮਿਤ ਸ਼ਾਹ ਦੀ ਜਿੱਤ ਤੈਅ ਹੈ ਪਰ ਅੱਜ ਸਾਰਿਆਂ ਦੀ ਦਿਲਚਸਪੀ ਇਸ ਗੱਲ ‘ਤੇ ਹੋਵੇਗੀ ਕਿ ਇਸ ਵਾਰ ਅਮਿਤ ਸ਼ਾਹ ਕਿੰਨੀਆਂ ਵੋਟਾਂ ਨਾਲ ਚੋਣ ਜਿੱਤਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।