ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ MP ਅੰਮ੍ਰਿਤਪਾਲ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਪੁੱਜੀ। ਅੱਜ ਬੁੱਧਵਾਰ ਨੂੰ ਕਿਰਨਦੀਪ ਕੌਰ ਨੇ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ।
ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ ਪਹੁੰਚ ਕੇ ਅੰਮ੍ਰਿਤਪਾਲ ਦੇ ਨਾਲ-ਨਾਲ ਸਾਰੇ ਬੰਦੀ ਸਿੱਖਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫਰਕ ਨਾਲ ਚੋਣ ਜਿੱਤੀ।
ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਯਮਾਂ ਅਨੁਸਾਰ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਵਿੱਚ ਹੁਣ ਅੰਮ੍ਰਿਤਪਾਲ ਸਿੰਘ ਨੇ ਵੀ ਲੋਕਾਂ ਦੀ ਰਾਏ ਲਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।