ਚੰਡੀਗੜ੍ਹ: ਹੁਣ ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰਹਿਣਗੀਆਂ। ਰਾਤ ਨੂੰ ਦੁਕਾਨਾਂ ਬੰਦ ਕਰਨ ‘ਤੇ ਕੋਈ ਪਾਬੰਦੀ ਨਹੀਂ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤੋਂ ਬਾਅਦ ਹੁਣ ਦੁਕਾਨਦਾਰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਆਪਣੀਆਂ ਦੁਕਾਨਾਂ ਖੋਲ੍ਹ ਸਕਣਗੇ। ਹਾਲਾਂਕਿ ਇਸ ਲਈ ਦੁਕਾਨਦਾਰਾਂ ਨੂੰ ਮਨਜ਼ੂਰੀ ਲੈਣੀ ਪਵੇਗੀ ਅਤੇ ਇਸ ਲਈ ਫੀਸ ਵੀ ਜਮ੍ਹਾ ਕਰਵਾਉਣੀ ਪਵੇਗੀ। ਸਿਰਫ਼ ਫ਼ੀਸ ਭਰ ਕੇ ਮਨਜ਼ੂਰੀ ਲੈਣ ਵਾਲਾ ਦੁਕਾਨਦਾਰ ਹੀ ਪੂਰਾ ਹਫ਼ਤਾ 24 ਘੰਟੇ ਆਪਣੀ ਦੁਕਾਨ ਖੋਲ੍ਹ ਸਕੇਗਾ।
ਜਾਣਕਾਰੀ ਅਨੁਸਾਰ ਫੀਸ ਜਮ੍ਹਾਂ ਕਰਵਾਉਣ ਤੋਂ ਬਾਅਦ ਦੁਕਾਨਦਾਰਾਂ ਨੂੰ ਲੇਬਰ ਵਿਭਾਗ ਦੀ ਵੈੱਬਸਾਈਟ ‘ਤੇ ਆਪਣਾ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ। ਹਾਲਾਂਕਿ ਸਟਾਫ ਦੀ ਸੁਰੱਖਿਆ ਨੂੰ ਲੈ ਕੇ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਨਾਈਟ ਕਲੱਬ, ਬਾਰ, ਡਿਸਕੋ ਦੇਰ ਰਾਤ ਤੱਕ ਖੁੱਲ੍ਹੇ ਰਹਿੰਦੇ ਹਨ। ਚੰਡੀਗੜ੍ਹ ਦੇ ਨੌਜਵਾਨ ਨਾਈਟ ਲਾਈਫ ਦੇ ਸ਼ੌਕੀਨ ਹਨ। ਚੰਡੀਗੜ੍ਹ ਦੀ ਨਾਈਟ ਲਾਈਫ ਦਾ ਆਨੰਦ ਲੈਣ ਲਈ ਸ਼ਹਿਰ ਤੋਂ ਹੀ ਨਹੀਂ ਸਗੋਂ ਆਸ-ਪਾਸ ਦੇ ਰਾਜਾਂ ਅਤੇ ਸ਼ਹਿਰਾਂ ਤੋਂ ਵੀ ਨੌਜਵਾਨ ਆਉਂਦੇ ਹਨ। ਫਿਲਹਾਲ ਸੈਕਟਰ-12 ਪੀਜੀਆਈ ਦੇ ਸਾਹਮਣੇ ਨਾਈਟ ਫੂਡ ਸਟਰੀਟ 24 ਘੰਟੇ ਖੁੱਲ੍ਹੀ ਰਹਿੰਦੀ ਹੈ। ਇੱਥੇ ਰਾਤ ਭਰ ਲੋਕ ਆਉਂਦੇ-ਜਾਂਦੇ ਰਹਿੰਦੇ ਹਨ। ਖਾਸ ਕਰਕੇ ਨੌਜਵਾਨ ਰਾਤ ਭਰ ਇੱਥੇ ਖਾਣਾ ਖਾਣ ਲਈ ਆਉਂਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।