ਪਹੁੰਚਿਆ : ਚੰਡੀਗੜ੍ਹ-ਮੁਹਾਲੀ ’ਚ ਹੁਣ ਮਾਨਸੂਨ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਅੱਜ ਮਾਨਸੂਨ ਦੀ ਪਹਿਲੀ ਬਾਰਿਸ਼ ਪੈ ਰਹੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮਾਨਸੂਨ 2 ਦਿਨ ਦੀ ਦੇਰੀ ਨਾਲ ਚੰਡੀਗੜ੍ਹ ਪਹੁੰਚਿਆ ਹੈ। ਮੌਸਮ ਵਿਭਾਗ ਨੂੰ ਮਾਨਸੂਨ ਦੇ 29 ਅਤੇ 30 ਜੂਨ ਨੂੰ ਚੰਡੀਗੜ੍ਹ ਪਹੁੰਚਣ ਦੀ ਉਮੀਦ ਸੀ।
ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ। ਤਿੰਨੇ ਦਿਨ ਆਸਮਾਨ ਬੱਦਲਵਾਈ ਰਹੇਗਾ। ਤਾਪਮਾਨ ਵਿੱਚ ਕੋਈ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।
ਚੰਡੀਗੜ੍ਹ ਦੀਆਂ ਕਈ ਸੜਕਾਂ ਕੁਝ ਸਮੇਂ ਲਈ ਪਾਣੀ ਨਾਲ ਭਰੀਆਂ ਰਹੀਆਂ। ਇਸ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਪਰੇਸ਼ਾਨੀ ਹੋਈ। ਮੁਹਾਲੀ ਦੇ ਬਾਜ਼ਾਰ ਪਾਣੀ ਨਾਲ ਭਰੇ ਨਜ਼ਰ ਆਏ। ਜ਼ੀਰਕਪੁਰ ਦੀਆਂ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਲੰਮਾ ਟਰੈਫਿਕ ਜਾਮ ਲੱਗਾ ਰਿਹਾ। ਏਅਰਪੋਰਟ ਰੋਡ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਚੰਡੀਗੜ੍ਹ ‘ਚ ਸਵੇਰੇ ਹੋਈ ਭਾਰੀ ਬਰਸਾਤ ਦੌਰਾਨ ਵਾਹਨ ਚਾਲਕਾਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ।
ਮੋਹਾਲੀ ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੀ ਲਾਪਰਵਾਹੀ ਦੀ ਪੋਲ ਖੋਲ੍ਹ ਦਿੱਤੀ ਹੈ। ਮੋਹਾਲੀ ਦੇ ਕਈ ਬਾਜ਼ਾਰਾਂ ‘ਚ ਜਮ੍ਹਾ ਹੋਇਆ ਪਾਣੀ। ਦੁਕਾਨਦਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੋਹਾਲੀ ਤੋਂ ਇਲਾਵਾ ਜ਼ੀਰਕਪੁਰ, ਡੇਰਾਬੱਸੀ ਅਤੇ ਹੋਰ ਕਈ ਥਾਵਾਂ ’ਤੇ ਸਫ਼ਾਈ ਨਾ ਹੋਣ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ ਹੈ। ਮੋਹਾਲੀ ‘ਚ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਬਰਸਾਤ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।