ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਪਰਿਵਾਰ ਵੱਲੋਂ ਪੈਰੋਲ ਦੀ ਅਰਜ਼ੀ ਡੀਸੀ ਅੰਮ੍ਰਿਤਸਰ ਨੂੰ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।
ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਸਪੀਕਰ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਤੋਂ ਦਰਖਾਸਤ ਮਿਲਣ ਤੋਂ ਬਾਅਦ ਉਨ੍ਹਾਂ ਨੇ ਸਪੀਕਰ ਤੋਂ ਭਲਕੇ ਹੀ ਸਮਾਂ ਮੰਗਿਆ ਹੈ। ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਡੀਐਮ ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਲੋਕ ਸਭਾ ਸਪੀਕਰ ਨੇ ਅਰਜ਼ੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਆਪਣੇ 9 ਸਾਥੀਆਂ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।