ਹਾਥਰਸ: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਾਜੜ ਪੈਣ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਸਤਿਸੰਗ ਮੰਗਲਵਾਰ ਨੂੰ ਸਿਕੰਦਰ ਰਾਉ ਦੇ ਫੁੱਲਰਾਏ ਦੇ ਰਤੀਭਾਨਪੁਰ ਵਿਖੇ ਕਰਵਾਇਆ ਗਿਆ। ਭਾਜੜ ਪੈਣ ਤੋਂ ਬਾਅਦ ਸ਼ਰਧਾਲੂਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਏਟਾ ਮੈਡੀਕਲ ਕਾਲਜ ਤੋਂ ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ, ਹਾਲਾਂਕਿ ਹੋਰ ਥਾਵਾਂ ਤੋਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਮੌਤਾਂ ਦੀ ਗਿਣਤੀ ਵਧ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਫੁੱਲਰਾਈ ‘ਚ ਭੋਲੇ ਬਾਬਾ ਦਾ ਸਤਿਸੰਗ ਆਯੋਜਿਤ ਕੀਤਾ ਗਿਆ ਸੀ। ਇਸ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ ਸਨ। ਪ੍ਰੋਗਰਾਮ ਦੌਰਾਨ ਹੀ ਸ਼ਰਧਾਲੂਆਂ ਵਿੱਚ ਅਚਾਨਕ ਭਾਜੜ ਪੈ ਗਈ। ਜਿਸ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਦਕਿ ਗੰਭੀਰ ਜ਼ਖਮੀਆਂ ਨੂੰ ਉੱਚ ਕੇਂਦਰ ‘ਚ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।